India

ਸੁਪਰੀਮ ਕੋਰਟ ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ. ਨੂੰ ਹਟਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਭਲੇਕਾ ਕਰੇਗਾ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਦੇ ਸੀਨੀਅਰ ਅਧਿਕਾਰੀ ਸੰਜੇ ਕੁੰਡੂ ਦੀ ਉਸ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ, ਜਿਸ ’ਚ ਉਨ੍ਹਾਂ ਨੇ ਹਾਈ ਕੋਰਟ ਦੇ ਇਕ ਆਦੇਸ਼ ਤੋਂ ਬਾਅਦ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਹੁਦੇ ਤੋਂ ਹਟਾਏ ਜਾਣ ਦੀ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਮੰਗਲਵਾਰ ਨੂੰ ਕੁੰਡੂ ਵਲੋਂ ਪੇਸ਼ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਦੀ ਦਲੀਲਾਂ ’ਤੇ ਨੋਟਿਸ ਲਿਆ। ਇਸ ਤੋਂ ਬਾਅਦ ਬੈਂਚ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਲਈ ਸਹਿਮਤ ਹੋ ਗਈ।
ਕੁੰਡੂ ਦਾ ਪੱਖ ਰੱਖਦੇ ਹੋਏ ਰੋਹਤਗੀ ਨੇ ਕਿਹਾ ਕਿ ਹਾਈ ਕੋਰਟ ਨੇ ਪੁਲਸ ਅਧਿਕਾਰੀ ਦੀਆਂ ਦਲੀਲਾਂ ਨਹੀਂ ਸੁਣੀਆਂ ਅਤੇ 26 ਦਸੰਬਰ ਨੂੰ ਰਾਜ ਸਰਕਾਰ ਨੂੰ ਉਨ੍ਹਾਂ ਨੂੰ ਅਹੁਦੇ ’ਤੇ ਤਬਾਦਲਾ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸ਼ੁਰੂਆਤ ’ਚ ਕਿਹਾ ਕਿ ਉਹ ਪਟੀਸ਼ਨ ’ਤੇ ਅੱਜ ਹੀ ਸੁਣਵਾਈ ਕਰੇਗਾ। ਬਾਅਦ ’ਚ ਉਸ ਨੇ ਰੋਹਤਗੀ ਦੀਆਂ ਦਲੀਲਾਂ ’ਤੇ ਨੋਟਿਸ ਲਿਆ ਅਤੇ ਪਟੀਸ਼ਨ ’ਤੇ ਸੁਣਵਾਈ ਲਈ ਬੁੱਧਵਾਰ ਦੀ ਤਾਰੀਖ਼ ਤੈਅ ਕੀਤੀ। ਹਾਈ ਕੋਰਟ ਦੇ ਫ਼ੈਸਲੇ ਤੋ ਬਾਅਦ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਦੇ ਕੁੰਡੂ ਨੂੰ ਟਰਾਂਸਫਰ ਕਰਨ ਦਾ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੂੰ ਆਯੂਸ਼ ਵਿਭਾਗ ’ਚ ਪ੍ਰਧਾਨ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ 26 ਦਸੰਬਰ ਨੂੰ ਰਾਜ ਸਰਕਾਰ ਨੂੰ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਤੇ ਕਾਂਗੜਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ ਤਾਂ ਕਿ ਉਹ ਇਕ ਕਾਰੋਬਾਰੀ ਦੀ ਜਾਨ ਨੂੰ ਖ਼ਤਰੇ ਸੰਬੰਧੀ ਸ਼ਿਕਾਇਤ ਦੀ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ।

Related posts

ਸੁਪਰੀਮ ਕੋਰਟ ‘ਚ ਸੱਸ-ਨੂੰਹ ਦੀ ਜ਼ਮਾਨਤ ਪਟੀਸ਼ਨ ਖ਼ਾਰਜ, ਵਿਆਹ ਦੇ ਦੋ ਮਹੀਨੇ ਬਾਅਦ ਹੀ ਲੜਕੀ ਨੇ ਕੀਤੀ ਖ਼ੁਦਕੁਸ਼ੀ

Bunty

ਭਾਰਤ, ਅਫਗਾਨਿਸਤਾਨ ਨੂੰ ਹਰਾ ਕੇ ਇੱਕ ਰੋਜ਼ਾ ਕ੍ਰਿਕਟ ਲੜੀ ‘ਚ 2-0 ਨਾਲ ਅੱਗੇ

admin

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੂਰਨ

Bunty