India

ਸੁਰੱਖਿਆ, ਆਰਥਿਕਤਾ ਅਤੇ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀਆਂ ਕਾਇਮ

ਨਵੀਂ ਦਿੱਲੀ – ਮੋਦੀ ਸਰਕਾਰ ਨੇ ਸੁਰੱਖਿਆ, ਆਰਥਿਕਤਾ ਅਤੇ ਸਿਆਸੀ ਮਾਮਲਿਆਂ ਸਮੇਤ ਹੋਰ ਵੱਖ ਵੱਖ ਕੈਬਨਿਟ ਕਮੇਟੀਆਂ ਅੱਜ ਕਾਇਮ ਕਰ ਦਿੱਤੀਆਂ ਹਨ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ਾਮਲ ਹੋਣਗੇ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ, ਗ੍ਰਹਿ ਮੰਤਰੀ, ਵਿੱਤ ਮੰਤਰੀ, ਵਿਦੇਸ਼ ਮੰਤਰੀ, ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ, ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਭਾਰੀ ਉਦਯੋਗ ਤੇ ਫ਼ੌਲਾਦ ਮੰਤਰੀ ਐੱਚਡੀ ਕੁਮਾਰਸਵਾਮੀ ਸ਼ਾਮਲ ਕੀਤੇ ਗਏ ਹਨ। ਕਮੇਟੀ ’ਚ ਵਣਜ ਮੰਤਰੀ ਪਿਯੂਸ਼ ਗੋਇਲ, ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪੰਚਾਇਤੀ ਰਾਜ ਤੇ ਮੱਛੀ ਪਾਲਣ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲੱਲਨ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਰੱਖਿਆ ਮੰਤਰੀ, ਗ੍ਰਹਿ ਮੰਤਰੀ, ਵਿੱਤ ਮੰਤਰੀ, ਪੰਚਾਇਤੀ ਰਾਜ ਮੰਤਰੀ, ਸਿਹਤ ਮੰਤਰੀ ਜੇਪੀ ਨੱਢਾ, ਸਮਾਜਿਕ ਨਿਆਂ ਮੰਤਰੀ ਵੀਰੇਂਦਰ ਕੁਮਾਰ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ, ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਜੁਆਲ ਓਰਾਮ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਅਤੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ’ਚ ਕਾਨੂੰਨ ਰਾਜ ਮੰਤਰੀ (ਆਜ਼ਾਦ ਚਾਰਜ) ਅਰਜੁਨ ਰਾਮ ਮੇਘਵਾਲ ਅਤੇ ਕਾਨੂੰਨ ਰਾਜ ਮੰਤਰੀ ਐੱਲ. ਮੁਰੂਗਨ ਨੂੰ ਉਚੇਚੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।

Related posts

ਵੀਜ਼ਾ ’ਤੇ ਰੋਕ ਹਟੀ, ਦੁਬਈ ਜਾ ਸਕਣਗੇ ਸੈਲਾਨੀ ਪਰ ਕੋਵੈਕਸੀਨ ਲਗਵਾਉਣ ਵਾਲੇ ਨਹੀਂ

Bunty

ਭਾਰਤ ਵੱਲੋਂ ਪਾਪੂਆ ਨਿਊ ਗਿਨੀ ਨੂੰ 10 ਲੱਖ ਅਮਰੀਕੀ ਡਾਲਰ ਦੀ ਰਾਹਤ ਸਹਾਇਤਾ ਦਾ ਐਲਾਨ

Bunty

ਜਦੋਂ ਰਾਹੁਲ ਗਾਂਧੀ ਨੇ ਬਿੱਲ ਪਾੜਿਆ ਤਾਂ ਸੰਵਿਧਾਨ ਕਿੱਥੇ ਸੀ: ਨਾਇਬ ਸਿੰਘ ਸੈਣੀ

Bunty