India

ਸੁਰੱਖਿਆ ਬਲਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅੱਤਵਾਦੀ ਢੇਰ

ਸ੍ਰੀਨਗਰ –  ਜੰਮੂ ਕਸ਼ਮੀਰ ’ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ’ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਸੁਰੱਖਿਆ ਫ਼ੋਰਸਾਂ ਨੇ ਇਸ ਸਾਲ ਦੀ ਪਹਿਲੀ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਫ਼ੌਜ ਨੇ ਕਿਹਾ ਕਿ ਸਵੇਰ ਚੌਕਸ ਫ਼ੌਜੀਆਂ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ, ਜਦੋਂ ਅੱਤਵਾਦੀ ਉੜੀ ਸੈਕਟਰ ’ਚ ਸਬੁਰਾ ਨਾਲਾ ਰਾਹੀਂ ਘੁਸਪੈਠ ਦੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਫ਼ੌਜ ਨੇ ਕਿਹਾ ਕਿ ਜਿਵੇਂ ਹੀ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
ਉਨ੍ਹਾਂ ਦੱਸਿਆ ਕਿ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ 2 ਏ.ਕੇ. ਰਾਈਫਲ, ਚਾਰ ਹੱਥਗੋਲੇ ਅਤੇ ਹੋਰ ਯੁੱਧ ਸਮੱਗਰੀ ਬਰਾਮਦ ਕੀਤੀ ਗਈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸੰਬੰਧਤਾ ਤੁਰੰਤ ਪਤਾ ਨਹੀਂ ਲੱਗ ਸਕੀ ਹੈ। ਕਸ਼ਮੀਰ ’ਚ 2024 ਦੀ ਇਹ ਪਹਿਲੀ ਘੁਸਪੈਠ ਦੀ ਕੋਸ਼ਿਸ਼ ਹੈ, ਜਿਸ ਨੂੰ ਫ਼ੌਜ ਨੇ ਨਾਕਾਮ ਕਰ ਦਿੱਤਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲੇ ਐੱਲ.ਓ.ਸੀ. ’ਤੇ ਸੁਰੱਖਿਆ ਫ਼ੋਰਸ ਹਾਈ ਅਲਰਟ ’ਤੇ ਹੈ। ਸਰਹੱਦੀ ਸੁਰੱਖਿਆ ਫ਼ੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਹਾਲ ਹੀ ’ਚ ਕਿਹਾ ਸੀ ਕਿ ਆਉਣ ਵਾਲੀਆਂ ਆਮ ਚੋਣਾਂ ਵਰਗੇ ਮਹੱਤਵਪੂਰਨ ਆਯੋਜਨਾਂ ਦੌਰਾਨ ਐੱਲ.ਓ.ਸੀ. ਪਾਰ ਤੋਂ ਘੁਸਪੈਠ ਦੀ ਸੰਭਾਵਨਾ ਵਧ ਜਾਂਦੀ ਹੈ।

Related posts

ਤੇਲ ਲਈ ਨਵੇਂ ਨਿਯਮ : ਹੁਣ ਇੱਕ ਗੱਡੀ ਰੋਜ਼ਾਨਾ ਸਿਰਫ਼ 200 ਲੀਟਰ ਤੇਲ ਲੈ ਸਕੇਗੀ

admin

ਹਰਿਆਣਾ ਸਰਕਾਰ ਵਲੋਂ ਅੱਤਵਾਦ ਵਿਰੋਧੀ ਦਸਤੇ ਦਾ ਗਠਨ

admin

ਭਾਰਤ ਦੇ 70 ਕਰੋੜ ਨੌਜਵਾਨ ਦੇਸ਼ ਦਾ ਸਰਮਾਇਆ – ਪ੍ਰਧਾਨ ਮੰਤਰੀ ਮੋਦੀ

admin