Punjab

ਸੁਲਤਾਨਪੁਰ ਲੋਧੀ ਵਿਖੇ‘ ਪਿੰਡ ਬਾਬੇ ਨਾਨਕ ਦਾ’ ਵਿਰਾਸਤੀ ਕੰਪਲੈਕਸ ਦੀ ਸਥਾਪਨਾ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ : ਅਨਮੋਲ ਗਗਨ ਮਾਨ

ਚੰਡੀਗੜ੍ਹ – ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟੇ ਦੀਆਂ ਸੰਭਾਵਨਵਾਂ ਨੂੰ ਵਧਾਉਂਣ ਦੇ ਮੰਤਵ ਨਾਲ ਮੁੱਖ ਪ੍ਰੋਜੈਕਟਾ ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਪ੍ਰੋਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ ਗਈ । ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਸਬੰਧੀ ਸੂਬਾ ਸਰਕਾਰ ਵੱਲੋਂ ਮੁੱਢਲੀ ਰਿਪੋਰਟ ਭਾਰਤ ਸਰਕਾਰ ਨੂੰ ਭੇਜੀ ਗਈ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਸਿਧਾਂਤਕ ਮੰਨਜੂਰੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ‘ਪਿੰਡ ਬਾਬੇ ਨਾਨਕ ਦਾ ’ਵਿਰਾਸਤੀ ਕੰਪਲੈਕਸ ਦੀ ਸਥਾਪਨਾ ਨੂੰ ਪੂਰਾ ਕਰਨ ਲਈ ਜਲਦੀ ਹੀ ਕੰਸਲਟੈਂਟ ਹਾਇਰ ਕੀਤੇ ਜਾਣਗੇ।
 ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਇਹ ਵਿਸ਼ਵ ਪੱਧਰੀ ਪ੍ਰੋਜੈਕਟ ਸਥਾਪਤ ਕਰਨ ਲਈ ਛੇਤੀ ਹੀ ਗਲੋਬਲ ਟੈਂਡਰ ਵੀ ਲਗਾਇਆ ਜਾਵੇਗਾ।

Related posts

ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ -: ਸੰਯੁਕਤ ਕਿਸਾਨ ਮੋਰਚਾ

Bunty

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

Bunty

ਅੰਮ੍ਰਿਤਸਰ ’ਚ ਮਾਂ ਨੇ ਆਨਲਾਈਨ ਕਲਾਸ ਲਈ ਦਿੱਤਾ ਸੀ ਮੋਬਾਈਲ

Bunty