ਮੁੰਬਈ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਪਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕੰਮ ਨਾਲ ਸਾਰਿਆਂ ਦੇ ਦਿਲਾਂ ਵਿਚ ਥਾਂ ਬਣਾ ਲਈ ਸੀ।ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫਿਲਮ ‘ਸੋਨ ਚਿੜੀਆ’ ‘ਚ ਉਨ੍ਹਾਂ ਦੀ ਸਹਿ-ਕਲਾਕਾਰ ਭੂਮੀ ਪੇਡਨੇਕਰ ਨੇ 550 ਵਾਂਚਿਤ ਪਰਿਵਾਰਾਂ ਨੂੰ ਭੋਜਨ ਦੇਣ ਦਾ ਫੈਸਲਾ ਕੀਤਾ ਹੈ। ਭੂਮੀ ਪੇਡਨੇਕਰ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ।ਭੂਮੀ ਪੇਡਨੇਕਰ ਦੇ ਇਸ ਕਦਮ ਲਈ ਪ੍ਰਸ਼ੰਸਕ ਵੀ ਉਸ ਦੀ ਸ਼ਲਾਘਾ ਕਰ ਰਹੇ ਹਨ। ਦੱਸ ਦੇਈਏ ਕਿ ਭੂਮੀ ਪੇਡਨੇਕਰ ਅਤੇ ਸੁਸ਼ਾਂਤ ਸਿੰਘ ਰਾਜਪੂਤ ਨੇ ਫਿਲਮ ਸੋਨ ਚਿੜੀਆ ਵਿੱਚ ਇਕੱਠੇ ਕੰਮ ਕੀਤਾ ਸੀ। ਇਸ ਫਿਲਮ ਵਿੱਚ ਦੋਵਾਂ ਅਦਾਕਾਰਾਂ ਨੇ ਆਪਣੀ ਅਦਾਕਾਰੀ ਨਾਲ ਬਹੁਤ ਦਿਲ ਜਿੱਤੀਆ ਸੀ।
previous post