Bollywood

ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ਵਿਚ ਭੂਮੀ ਪੇਡਨੇਕਰ ਕਰੇਗੀ ਇਹ ਨੇਕ ਕੰਮ, ਹੋ ਰਹੀ ਹੈ ਤਾਰੀਫ

ਮੁੰਬਈ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਪਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕੰਮ ਨਾਲ ਸਾਰਿਆਂ ਦੇ ਦਿਲਾਂ ਵਿਚ ਥਾਂ ਬਣਾ ਲਈ ਸੀ।ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫਿਲਮ ‘ਸੋਨ ਚਿੜੀਆ’ ‘ਚ ਉਨ੍ਹਾਂ ਦੀ ਸਹਿ-ਕਲਾਕਾਰ ਭੂਮੀ ਪੇਡਨੇਕਰ ਨੇ 550 ਵਾਂਚਿਤ ਪਰਿਵਾਰਾਂ ਨੂੰ ਭੋਜਨ ਦੇਣ ਦਾ ਫੈਸਲਾ ਕੀਤਾ ਹੈ। ਭੂਮੀ ਪੇਡਨੇਕਰ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ।ਭੂਮੀ ਪੇਡਨੇਕਰ ਦੇ ਇਸ ਕਦਮ ਲਈ ਪ੍ਰਸ਼ੰਸਕ ਵੀ ਉਸ ਦੀ ਸ਼ਲਾਘਾ ਕਰ ਰਹੇ ਹਨ। ਦੱਸ ਦੇਈਏ ਕਿ ਭੂਮੀ ਪੇਡਨੇਕਰ ਅਤੇ ਸੁਸ਼ਾਂਤ ਸਿੰਘ ਰਾਜਪੂਤ ਨੇ ਫਿਲਮ ਸੋਨ ਚਿੜੀਆ ਵਿੱਚ ਇਕੱਠੇ ਕੰਮ ਕੀਤਾ ਸੀ। ਇਸ ਫਿਲਮ ਵਿੱਚ ਦੋਵਾਂ ਅਦਾਕਾਰਾਂ ਨੇ ਆਪਣੀ ਅਦਾਕਾਰੀ ਨਾਲ ਬਹੁਤ ਦਿਲ ਜਿੱਤੀਆ ਸੀ।

Related posts

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ: ਟਰੈਡਮਿੱਲ ਕਰਦੇ ਸਮੇਂ ਹਾਰਟ ਅਟੈਕ

admin

ਸਲਮਾਨ ਖਾਨ ਨੂੰ ਦਿੱਤੀ ਧਮਕੀ ‘ਚ ਸਿਧੇਸ਼ ਕਾਂਬਲੇ ਤੋਂ ਪੁੱਛਗਿੱਛ, ਮੂਸੇਵਾਲਾ ਕਤਲ ਕਾਂਡ ‘ਚ ਵੀ ਹੈ ਕੁਨੈਕਸ਼ਨ

Bunty

ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਦੇ ਬੰਧਨ ‘ਚ ਬੱਝੇ !

admin