Punjab

ਸੂਬਾ ਪੱਧਰੀ ਮੁਹਿੰਮ ‘ਵਿਕਸਤ ਭਾਰਤ@2047: ਵਾਇਸ ਆਫ ਯੂਥ’ ਦਾ ਪੰਜਾਬ ਰਾਜ ਭਵਨ ਤੋਂ ਆਗਾਜ਼

ਚੰਡੀਗੜ੍ਹ – ਭਾਰਤ ਨੂੰ 2047 ਤੱਕ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਪਾਉਣ ਵਾਲੀ ਸੂਬਾ ਪੱਧਰੀ ‘ਵਿਕਸਤ ਭਾਰਤ@2047:ਵਾਇਸ ਆਫ ਯੂਥ’ ਮੁਹਿੰਮ ਸੋਮਵਾਰ ਨੂੰ ਪੰਜਾਬ ਰਾਜ ਭਵਨ ਤੋਂ ਸ਼ੁਰੂ ਕੀਤੀ ਗਈ।

ਸਮਾਗਮ ਵਿੱਚ ਹਾਜ਼ਰ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ., ਚੰਡੀਗੜ੍ਹ ਨੇ ਕਿਹਾ ਕਿ ‘ਵਿਕਸਤ ਭਾਰਤ@2047’, ਭਾਰਤ ਸਰਕਾਰ ਦੀ ਸੁਤੰਤਰਤਾ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਸੰਕਲਪ ਹੈ। ਇਸ ਪ੍ਰਗਤੀਸ਼ੀਲ ਮੁਹਿੰਮ ਨੂੰ ਸਫਲ ਬਣਾਉਣ ਲਈ, ਸਾਰੇ ਭਾਈਵਾਲਾਂ ਦੀ ਸ਼ਮੂਲੀਅਤ ਦੇ ਨਾਲ, ਇੱਕ ਅਭਿਲਾਸ਼ੀ ਅਤੇ ਪਰਿਵਰਤਨਸ਼ੀਲ ਏਜੰਡਾ ਤਿਆਰ ਕਰਨ ਦੀ ਲੋੜ ਹੈ। ਨੌਜਵਾਨਾਂ, ਜਿਨਾਂ ਦਾ ਦੇਸ਼ ਦੀ ਆਬਾਦੀ ਵਿੱਚ ਸਭ ਤੋਂ ਵੱਡਾ ਹਿੱਸਾ ਹੈ, ਦੀ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਹੈ।

ਸਿੱਖਿਆਸ਼ਾਤਰੀਆਂ ਨੂੰ ਪਰਿਵਰਤਨ ਦੀ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੰਦੇ ਹੋਏ, ਸ਼੍ਰੀ ਪੁਰੋਹਿਤ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੇ ਨਵੀਨਤਾਕਾਰੀ ਵਿਚਾਰਾਂ ਨੂੰ ਸ਼ਾਮਲ ਕਰਨਾ ਅਤੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਲਈ ਉਨਾਂ ਨੂੰ ਉਤਸ਼ਾਹਿਤ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਹਰ ਨੌਜਵਾਨ, ਖਾਸ ਤੌਰ ਤੇ ਕਾਲਜਾਂ/ਸੰਸਥਾਵਾਂ ਅਤੇ ਯੂਨੀਵਰਸਿਟੀਆਂ ਦੇ ਨੌਜਵਾਨ ਇਸ ਮਹੱਤਵਪੂਰਨ ਰਾਸ਼ਟਰ-ਨਿਰਮਾਣ ਦੇ ਅਹਿਮ ਕਾਰਜ ਵਿੱਚ ਹਿੱਸਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਿਆ ਸ਼ਾਸਤਰੀਆਂ ਨੂੰ ਚਾਹੀਦਾ ਹੈ ਕਿ ਉਹ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ, ਖਾਸ ਤੌਰ ‘ਤੇ ਸਮਾਂ ਪ੍ਰਬੰਧਨ ਦੇ ਹੁਨਰ ਪੈਦਾ ਕਰਕੇ ਨੌਜਵਾਨਾਂ ਦੇ ਚਰਿੱਤਰ ਨਿਰਮਾਣ ਵਿੱਚ ਮਦਦ ਕਰਨ।

ਇਸ ਪ੍ਰੋਗਰਾਮ ਦੇ ਜ਼ਰੀਏ, ਰਾਜਪਾਲ ਨੇ ਨੌਜਵਾਨਾਂ ਨੂੰ ਤਿੰਨ ਸਵਾਲ ਵੀ ਪੁੱਛੇ ਅਤੇ ਉਨ੍ਹਾਂ ਦੇ ਜਵਾਬ ਜਾਣਨਾ ਚਾਹਿਆ, ਜੋ ਕਿ ਇਸ ਪ੍ਰਕਾਰ ਸਨ, “ਤੁਸੀਂ ਵਿਕਸਤ ਭਾਰਤ@2047 ਨੂੰ ਸੰਭਵ ਬਣਾਉਣ ਲਈ ਕੀ ਕਰ ਸਕਦੇ ਹੋ? ਇਸ ਟੀਚੇ ਤੱਕ ਪਹੁੰਚਣ ਲਈ ਸਾਨੂੰ ਕੀ ਕਰਨ ਦੀ ਲੋੜ ਹੈ? ਵੱਖ-ਵੱਖ ਪਹਿਲੂਆਂ ਦੇ ਲਿਹਾਜ਼ ਨਾਲ 2047 ਵਿੱਚ ਵਿਕਸਤ ਭਾਰਤ ਕਿਹੋ ਜਿਹਾ ਹੋਣਾ ਚਾਹੀਦਾ ਹੈ? ਰਾਜਪਾਲ ਨੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਬਾਰੇ ਸੋਚ ਸਕਦਾ ਹੈ ਅਤੇ “ਵਿਕਸਤ ਭਾਰਤ@2047 ਆਈਡੀਆਜ਼ ਪੋਰਟਲ” ਉੱਤੇ ਆਪਣੇ ਸੁਝਾਅ ਭੇਜ ਸਕਦਾ ਹੈ।

ਇਸ ਤੋਂ ਪਹਿਲਾਂ, ਸਸ਼ਕਤ ਭਾਰਤੀ, ਚੰਗੇ ਪ੍ਰਸ਼ਾਸਨ ਅਤੇ ਸੁਰੱਖਿਆ ਸਮੇਤ ਢੁਕਵੇਂ ਵਿਸ਼ਿਆਂ ’ਤੇ ਪੈਨਲ ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਉੱਘੇ ਸਿੱਖਿਆ ਸ਼ਾਸਤਰੀਆਂ ਨੇ ਸ਼ਿਰਕਤ ਕੀਤੀ। ਯੂਟੀ, ਚੰਡੀਗੜ੍ਹ ਦੇ ਸਿੱਖਿਆ ਸਕੱਤਰ ਵੱਲੋਂ ‘ਵਿਕਸਤ ਭਾਰਤ@2047 ਵਿੱਚ ਨੌਜਵਾਨਾਂ ਨੂੰ ਸ਼ਾਮਲ ਕਰਨਾ-ਸੰਭਾਵੀ ਪਹੁੰਚ’ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਰਾਜ ਭਵਨ ਵਿਖੇ ਵੱਖ-ਵੱਖ ਯੂਨੀਵਰਸਿਟੀਆਂ ਦੇ 20 ਤੋਂ ਵੱਧ ਵਾਈਸ ਚਾਂਸਲਰ, ਸੰਸਥਾਵਾਂ ਦੇ ਮੁਖੀਆਂ, 250 ਤੋਂ ਵੱਧ ਪ੍ਰਿੰਸੀਪਲਾਂ, ਡੀਨ ਅਤੇ ਕਾਲਜਾਂ ਦੇ ਫੈਕਲਟੀ ਮੈਂਬਰਾਂ ਦੇ ਨਾਲ ਪੰਜਾਬ ਰਾਜ ਭਵਨ ਵਿੱਚ ਅਕਾਦਮਿਕਤਾ ਦਾ ਬੇਮਿਸਾਲ ਮਾਹੌਲ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਦੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin