India

ਸੂਰਜ ਦੀ ਗਰਮੀ ਤੋਂ ਬਚੋ, ਪੰਜ ਦਿਨ ਹੋਰ ਚੱਲੇਗੀ ‘ਲੂ’; ਦਿੱਲੀ ਦਾ ਪਾਰਾ ਅੱਜ 44 ਡਿਗਰੀ ਤਕ

ਨਵੀਂ ਦਿੱਲੀ – ਮਈ ਆਉਣਾ ਅਜੇ ਬਾਕੀ ਹੈ ਅਤੇ ਇਸ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਈ ਗਰਮੀ ਨੇ ਅਪ੍ਰੈਲ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਗਰਮ ਹਵਾਵਾਂ ਨਾਲ ਜੂਝ ਰਹੀ ਦਿੱਲੀ ਨੂੰ ਫਿਲਹਾਲ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਦਾ ਤਾਪਮਾਨ 44 ਡਿਗਰੀ ਤਕ ਜਾ ਸਕਦਾ ਹੈ। ਦਿੱਲੀ ਵਿੱਚ ਪਿਛਲੇ 12 ਸਾਲਾਂ ਵਿੱਚ ਅਪ੍ਰੈਲ ਸਭ ਤੋਂ ਗਰਮ ਮਹੀਨਾ ਰਿਹਾ। ਰਿਪੋਟ ਮੁਤਾਬਕ ਵੀਰਵਾਰ ਨੂੰ ਇੱਥੇ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਇੱਥੇ 18 ਅਪ੍ਰੈਲ 2019 ਨੂੰ ਤਾਪਮਾਨ 43.7 ਡਿਗਰੀ ਸੈਲਸੀਅਸ ਸੀ।

ਆਈਐਮਡੀ ਵੱਲੋਂ ਜਾਰੀ ਪੂਰਵ ਅਨੁਮਾਨ ਅਨੁਸਾਰ ਦੇਸ਼ ਦੀ ਰਾਜਧਾਨੀ ਵਿੱਚ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਅੱਜ ਪਾਰਾ 44 ਡਿਗਰੀ ਰਹੇਗਾ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉੱਤਰ ਪੂਰਬ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਜਿਥੋਂ ਤਕ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਸਬੰਧ ਹੈ, 30 ਅਪ੍ਰੈਲ ਨੂੰ ਧੂੜ ਭਰੀ ਹਨੇਰੀ ਆਉਣ ਦੀ ਪੂਰੀ ਸੰਭਾਵਨਾ ਹੈ। 30 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ 30 ਅਪ੍ਰੈਲ ਤੋਂ 2 ਮਈ ਤਕ ਅਸਾਮ ਅਤੇ ਮੇਘਾਲਿਆ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ‘ਚ ਸ਼ੁੱਕਰਵਾਰ ਨੂੰ ਮੀਂਹ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਤੋਂ ਆਸਮਾਨ ‘ਚ ਬੱਦਲ ਮੰਡਰਾ ਰਹੇ ਹਨ। ਵੈਸਟਰਨ ਡਿਸਟਰਬੈਂਸ ਕਾਰਨ ਇੱਥੇ 3 ਅਤੇ 5 ਮਈ ਨੂੰ ਕੁਝ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ‘ਲੂ’ ਦਾ ਪ੍ਰਭਾਵ ਮੈਦਾਨੀ ਖੇਤਰਾਂ ਲਈ ਘੋਸ਼ਿਤ ਕੀਤਾ ਜਾਂਦਾ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਵੱਧ ਹੁੰਦਾ ਹੈ ਅਤੇ ਆਮ ਤਾਪਮਾਨ ਤੋਂ 4.5 ਡਿਗਰੀ ਵੱਧ ਜਾਂਦਾ ਹੈ, ਜਦੋਂ ਕਿ ਘੱਟੋ ਘੱਟ ਤਾਪਮਾਨ ਆਮ ਨਾਲੋਂ 25.8 ਡਿਗਰੀ ਵੱਧ ਹੁੰਦਾ ਹੈ। ਦੱਸ ਦੇਈਏ ਕਿ ਅੱਜ ਸਵੇਰੇ ਕਰੀਬ 9 ਵਜੇ ਏਅਰ ਕੁਆਲਿਟੀ ਇੰਡੈਕਸ (AQI) 304 ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਮੱਧ ਪ੍ਰਦੇਸ਼, ਵਿਦਰਭ ਅਤੇ ਜੰਮੂ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਗਰਮ ਹਵਾਵਾਂ ਚੱਲ ਰਹੀਆਂ ਹਨ। ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤਕ ਮੱਧ ਅਤੇ ਉੱਤਰ-ਪੱਛਮੀ ਭਾਰਤ ਵਿੱਚ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ, ਜਦੋਂ ਕਿ ਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਇਹ ਗਰਮੀ ਅਗਲੇ ਤਿੰਨ ਦਿਨਾਂ ਤਕ ਜਾਰੀ ਰਹੇਗੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin