Sport

ਸੂਰਿਆਕੁਮਾਰ ਨੇ ਟੀ-20 ਰੈਂਕਿੰਗ ’ਚ ਬਾਬਰ ਆਜ਼ਮ ਨੂੰ ਪਛਾੜਿਆ

ਦੁਬਈ – ਭਾਰਤ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ ਟੀ-20 ਬੱਲੇਬਾਜ਼ੀ ਰੈਂਕਿੰਗ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਪਛਾੜ ਦਿੱਤਾ ਹੈ। ਉਹ ਤੀਜੇ ਸਥਾਨ ’ਤੇ ਪਹੁੰਚ ਗਿਆ ਹੈ। ਇਸ ਨਾਲ ਉਸ ਨੇ ਦੁਨੀਆ ਦਾ ਨੰਬਰ 1 ਬੱਲੇਬਾਜ਼ ਬਣਨ ਦੀ ਦਿਸ਼ਾ ’ਚ ਇਕ ਹੋਰ ਕਦਮ ਪੁੱਟਿਆ ਹੈ। ਸੂਰਿਆਕੁਮਾਰ ਨੇ ਮੰਗਲਵਾਰ ਨੂੰ ਮੁਹਾਲੀ ’ਚ ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ ਦੇ ਸ਼ੁਰੂਆਤੀ ਮੈਚ ’ਚ 46 ਦੌੜਾਂ ਬਣਾਈਆਂ ਸਨ। ਇਸ ਨਾਲ ਉਹ 780 ਅੰਕਾਂ ਨਾਲ ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ’ਚ ਤੀਜੇ ਸਥਾਨ ’ਤੇ ਪਹੁੰਚ ਗਿਆ।
ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਇਸ ਸਮੇਂ 825 ਅੰਕਾਂ ਨਾਲ ਦੁਨੀਆ ਦੇ ਨੰਬਰ ਇਕ ਟੀ-20 ਬੱਲੇਬਾਜ਼ ਹਨ। ਦੱਖਣੀ ਅਫਰੀਕਾ ਦਾ ਏਡੇਨ ਮਾਰਕਰਮ 792 ਅੰਕਾਂ ਨਾਲ ਦੂਜੇ ਸਥਾਨ ’ਤੇ ਹੈ। ਕਰਾਚੀ ਵਿਚ ਇੰਗਲੈਂਡ ਹੱਥੋਂ ਪਾਕਿਸਤਾਨ ਦੀ ਹਾਰ ਵਿਚ ਰਿਜ਼ਵਾਨ ਨੇ ਅਰਧ ਸੈਂਕੜਾ ਜੜਿਆ ਸੀ। ਸੰਯੁਕਤ ਅਰਬ ਅਮੀਰਾਤ ’ਚ ਏਸ਼ੀਆ ਕੱਪ ’ਚ ਖਰਾਬ ਪ੍ਰਦਰਸ਼ਨ ਅਤੇ ਕਰਾਚੀ ’ਚ ਸੀਰੀਜ਼ ਦੇ ਪਹਿਲੇ ਮੈਚ ’ਚ ਇੰਗਲੈਂਡ ਖਿਲਾਫ 31ਵੇਂ ਸਕੋਰ ਦੇ ਬਾਅਦ ਬਾਬਰ ਨਵੀਂ ਰੈਂਕਿੰਗ ’ਚ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ, ਜਦਕਿ ਇੰਗਲੈਂਡ ਦੇ ਡੇਵਿਡ ਮਲਾਨ (725) ਅਤੇ ਆਸਟ੍ਰੇਲੀਆ ਦੇ ਕਪਤਾਨ ਆਰੋਨ ਐੱਸ (715) ਚੋਟੀ ਦੇ ਛੇ ਵਿਚ ਹਨ।

Related posts

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

admin

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ

admin