Bollywood

ਸੈਫ ਅਲੀ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ !

ਬਾਲੀਵੁੱਡ ਹੀਰੋ ਸੈਫ ਅਲੀ ਖਾਨ (ਫੋਟੋ: ਏ ਐਨ ਆਈ)

ਮੁੰਬਈ – ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਪੰਜ ਦਿਨਾਂ ਮਗਰੋਂ ਲੀਲਾਵਤੀ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਸੈਫ਼ 16 ਜਨਵਰੀ ਨੂੰ ਵੱਡੇ ਤੜਕੇ ਬਾਂਦਰਾ ਵਿਚਲੇ ਆਪਣੇ ਅਪਾਰਟਮੈਂਟ ਵਿਚ ਇਕ ਸ਼ਖ਼ਸ ਵੱਲੋਂ ਚਾਕੂ ਨਾਲ ਕੀਤੇ ਹਮਲੇ ਵਿਚ ਜ਼ਖ਼ਮੀ ਹੋ ਗਿਆ ਸੀ। ਚਾਕੂ ਦੇ ਵਾਰ ਇੰਨੇ ਡੂੰਘੇ ਸੀ ਕਿ ਡਾਕਟਰਾਂ ਨੂੰ ਅਦਾਕਾਰ ਦੀ ਐਮਰਜੈਂਸੀ ਸਰਜਰੀ ਕਰਨੀ ਪਈ। ਡਾਕਟਰਾਂ ਨੇ ਸੈਫ਼ ਨੂੰ 17 ਜਨਵਰੀ ਨੂੰ ਆਈਸੀਯੂ ਵਿੱਚੋਂ ਸਪੈਸ਼ਲ ਰੂਮ ਵਿਚ ਤਬਦੀਲ ਕਰ ਦਿੱਤਾ ਸੀ। ਪੁਲੀਸ ਨੇ ਇਸ ਮਾਮਲੇ ਵਿਚ ਬੰਗਲਾਦੇਸ਼ੀ ਨਾਗਰਿਕ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹੀਲਾ ਅਮੀਨ ਫ਼ਕੀਰ (30) ਨੂੰ ਨਾਲ ਲੱਗਦੇ ਠਾਣੇ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਵੇਲੇ 24 ਜਨਵਰੀ ਤੱਕ ਮੁੰਬਈ ਪੁਲੀਸ ਦੀ ਹਿਰਾਸਤ ਵਿਚ ਹੈ।

Related posts

‘ਜਲਵਾਯੂ ਤਬਦੀਲੀ ਦਾ ਸਭ ਤੋਂ ਵੱਡਾ ਮੁੱਦਾ ਮਰਦਾਂ ਦੀ ਹਾਊਮੈ ਹੈ’- ਦੀਆ ਮਿਰਜ਼ਾ

Bunty

ਆਯੁਸ਼ਮਾਨ ਖੁਰਾਨਾ ਤੇ ਦੂਆ ਲੀਪਾ ਨਿਊਯਾਰਕ ’ਚ ਟਾਈਮ 100 ਗਾਲਾ ਸਮਾਗਮ ’ਚ ਸ਼ਿਰਕਤ ਕਰਨਗੇ

Bunty

ਮਿਸ ਯੂਨੀਵਰਸ ਇੰਡੀਆ ਰੀਆ ਸਿੰਘਾ ਰਾਮ ਲੀਲਾ ਚ ਨਿਭਾਏਗੀ ਸੀਤਾ ਮਾਂ ਦਾ ਰੋਲ

Bunty