ਭਾਰਤੀ ਕਾਂਗਰਸ ਦੀ ਸਭ ਤੋਂ ਲੰਮੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਨੇ ਆਪਣਾ 78ਵਾਂ ਜਨਮਦਿਨ ਮਨਾਇਆ ਹੈ। ਭਾਰਤ ਦੀ ਪਾਰਲੀਮੈਂਟ ਮੈਂਬਰ ਅਤੇ ਕਾਂਗਰਸ ਪਾਰਲੀਮੈਂਟ ਬੋਰਡ ਦੀ ਚੇਅਰਪਰਸਨ ਅਤੇ ਸਭ ਤੋਂ ਲੰਮੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਨੇ ਸਿਹਤ ਕਾਰਣਾਂ ਕਰਕੇ ਪਿਛਲੇ ਕੁੱਝ ਸਾਲਾਂ ਤੋਂ ਸਰਗਰਮ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈਆਂ ਦਿੰਦਿਆਂ ਕਿਹਾ ਕਿ, ‘ਸੋਨੀਆ ਗਾਂਧੀ ਨੂੰ ਜਨਮ ਦਿਨ ਮੁਬਾਰਕ। ਮੈਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।’
ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਬਸਪਾ ਪ੍ਰਧਾਨ ਮਾਇਆਵਤੀ ਅਤੇ ਹੋਰ ਬਹੁਤ ਸਾਰੇ ਨੇਤਾਵਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ 78ਵੇਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ ਖੜਗੇ ਨੇ ਐਕਸ ’ਤੇ ਕਿਹਾ, ‘ਮੈ ਉਨ੍ਹਾਂ ਦੀ ਲੰਮੀ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।’ ਕਾਂਗਰਸ ਆਗੂ ਕੇਸੀ ਵੇਣੂਗੋਪਾਲ ਨੇ ਕਿਹਾ, ‘ਸੋਨੀਆ ਗਾਂਧੀ ਨੇ ਭਾਰਤ ਦੇ ਵਿਕਾਸ ਵਿੱਚ ਵਿਲੱਖਣ ਯੋਗਦਾਨ ਪਾਇਆ। ਉਹ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਚੰਗੇ ਸ਼ਾਸਨ ਦੇ ਸਾਲਾਂ ਦੌਰਾਨ ਉਨ੍ਹਾਂ ਦੀ ਅਗਵਾਈ ਨੇ ਆਜ਼ਾਦੀ ਤੋਂ ਬਾਅਦ ਭਾਰਤ ਦੇ ਵਿਕਾਸ ਦੀ ਯਾਤਰਾ ਵਿੱਚ ਅਹਿਮ ਭੂਮਿਕਾ ਨਿਭਾਈ।’ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਕਿਹਾ ਕਿ ਸੋਨੀਆ ਗਾਂਧੀ ਸਮਰਪਣ ਦੀ ਮਿਸਾਲ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਵੀ ਐਕਸ ’ਤੇ ਸੋਨੀਆ ਗਾਂਧੀ ਨੂੰ ਵਧਾਈ ਦਿੱਤੀ।
ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਇਟਲੀ ਦੇ ਲੁਸੀਆਨਾ, ਵਿਸੇਂਜ਼ਾ, ਵੇਨੇਟੋ ਵਿੱਚ ਹੋਇਆ ਸੀ। ਉਸ ਦਾ ਰਾਜੀਵ ਗਾਂਧੀ ਨਾਲ ਵਿਆਹ ਹੋਇਆ ਸੀ ਅਤੇ ਰਾਜੀਵ ਗਾਂਧੀ ਦੀ 21 ਮਈ, 1991 ਨੂੰ ਮੌਤ ਹੋ ਗਈ ਸੀ। ਉਹਨਾਂ ਦੇ 2 ਬੱਚੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹਨ। ਸੋਨੀਆ ਗਾਂਧੀ ਦਾ ਦੋਨੋਂ ਹੀ ਬੱਚਿਆਂ ਦੇ ਨਾਲ ਬੜਾ ਹੀ ਨਿੱਘਾ ਰਿਸ਼ਤਾ ਹੈ ਅਤੇ ਦੋਨੋ ਬੱਚੇ ਆਪਣੀ ਮਾਂ ਨੂੰ ਬਹੁਤ ਪਿਆਰ ਕਰਦੇ ਹਨ। ਭਾਰਤ ਦੀ ਆਜਾਂਦੀ ਤੋਂ ਪਹਿਲਾ 1879 ਦੇ ਵਿੱਚ ਸਥਾਪਿਤ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਹ 14 ਮਾਰਚ 1998 ਨੂੰ ਪ੍ਰਧਾਨ ਬਣੀ। 18 ਮਈ, 2004 ਨੂੰ ਉਸਨੇ ਆਪਣੇ ਕਾਂਗਰਸ ਪਾਰਟੀ ਦੇ ਪੈਰੋਕਾਰਾਂ ਦੇ ਦਬਾਅ ਦੇ ਬਾਵਜੂਦ ਭਾਰਤ ਦੇ 17ਵੇਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਇਨਕਾਰ ਕਰ ਦਿੱਤਾ। ਕਾਂਗਰਸ ਪਾਰਟੀ ਗਠਜੋੜ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ ਜੋ ਕੌਮੀ ਚੋਣਾਂ ਵਿੱਚ ਮੁਸ਼ਕਿਲ ਨਾਲ ਬਹੁਮਤ ਹਾਸਲ ਕਰਨ ਵਿੱਚ ਕਾਮਯਾਬ ਰਹੀ ਸੀ ਅਤੇ ਉਹ ਡਾ: ਮਨਮੋਹਨ ਸਿੰਘ ਦੇ ਹੱਕ ਵਿਚ ਭੁਗਤੀ ਸੀ।