Punjab

ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਦਾ ਅਸਤੀਫਾ ਕੀਤਾ ਮਨਜ਼ੂਰ

ਚੰਡੀਗੜ੍ਹ –  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ (ਆਈਐੱਨਸੀ) ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕਰ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ, “ਮਾਨਯੋਗ ਕਾਂਗਰਸ ਪ੍ਰਧਾਨ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।”ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਵੀ ਕੀਤਾ ਸੀ।

Related posts

ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ

Bunty

ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ

Bunty

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਸੋਹਾ ਪ੍ਰਦਰਸ਼ਨੀ ਲਗਾਈ ਗਈ

admin