India

ਸੋਪੋਰ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਹੋਇਆ ਮੁਕਾਬਲਾ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਪੁਲਸ ਦੇ ਕਸ਼ਮੀਰ ਜ਼ੋਨ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ ’ਤੇ ਇਕ ਪੋਸਟ ’ਚ ਕਿਹਾ, ’’ਇਹ ਮੁਕਾਬਲਾ ਸੋਪੋਰ ਦੇ ਵਾਟਰਗਾਮ ਇਲਾਕੇ ’ਚ ਹੋਇਆ ਹੈ। ਚੌਕਸ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।’’ ਪੁਲਸ ਨੇ ਕਿਹਾ ਕਿ ਵਿਸਤਿ੍ਰਤ ਜਾਣਕਾਰੀ ਦੀ ਉਡੀਕ ਹੈ। ਹਾਲਾਂਕਿ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਵਾਲੀ ਥਾਂ ਦੇ ਨੇੜੇ ਇਕ ਵਿਅਕਤੀ ਨੂੰ ਡਿੱਗਿਆ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਪੁਲਸ ਤੱਥਾਂ ਦਾ ਪਤਾ ਲਗਾ ਰਹੀ ਹੈ।

Related posts

PM ਮੋਦੀ ਨੂੰ ਟਾਰਗੈੱਟ ਕਰਕੇ ਸਾਜ਼ਿਸ਼ ਰਚ ਰਹੇ ਅੱਤਵਾਦੀ, ਖੁਫੀਆ ਏਜੰਸੀਆਂ ਨੂੰ ਮਿਲੇ ਅਲਰਟ

Bunty

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ

Bunty

ਸੁਪਰੀਮ ਕੋਰਟ ਨੇ ਕੀਤਾ ਸਪੱਸ਼ਟ, ਕਿਹਾ- ਤਿਉਹਾਰ ਦੀ ਆੜ ’ਚ ਪਾਬੰਦੀਸ਼ੁਦਾ ਪਟਾਕਿਆਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ

Bunty