Punjab

ਸੌਰਵ ਮੇਘ ਨੇ ਯੂ. ਜੀ. ਨੈਟ ਦੀ ਪ੍ਰੀਖਿਆ ਪਾਸ ਕੀਤੀ !

ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਪ੍ਰੀਖਿਆ ਪਾਸ ਕਰਨ ਵਾਲੇ ਸੌਰਵ ਮੇਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹੋਰ ਸਟਾਫ਼।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਨੈਟ ਵੱਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜਮੀ ਨੈਸ਼ਨਲ ਇਲਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਐੱਮ. ਏ. ਅੰਗਰੇਜੀ ਦੇ ਵਿਦਿਆਰਥੀ ਸੌਰਵ ਮੇਘ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਰੋਜਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ।

ਇਸ ਮੌਕੇ ਡਾ. ਕਾਹਲੋਂ ਨੇ ਅਧਿਆਪਕਾਂ ਦੀ ਉਨ੍ਹਾਂ ਦੁਆਰਾ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਵਿਭਾਗ ਮੁੱਖੀ, ਪ੍ਰੋ: ਸੁਪਨਿੰਦਰਜੀਤ ਕੌਰ ਨੇ ਸੌਰਵ ਮੇਘ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਹ ਐੱਮ. ਏ., ਐੱਮ. ਫਿਲ ਅੰਗਰੇਜੀ ਦਾ ਵਿਦਿਆਰਥੀ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰਰੇਣਾ ਸਰੋਤ ਰਿਹਾ ਹੈ। ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।

Related posts

ਸੜਕ ਹਾਦਸੇ ‘ਚ ਸ਼ਹੀਦ ਹੋਏ ਪਿੰਡ ਆਸਾ ਬੁੱਟਰ ਦੇ ਦੋ ਨੌਜਵਾਨ ਕਿਸਾਨਾਂ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ

Bunty

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Bunty

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ)  

Bunty