PunjabReligion

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਚੀਫ਼ ਖਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਤਲਬ

ਸ੍ਰੀ ਅਕਾਲ ਤਖਤ ਸਾਹਿਬ।

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਹੁਣ ਨਿੱਜੀ ਰੂਪ ਵਿੱਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ। ਸਿੱਖ ਪੰਥ ਦੀ ਇਸ ਨਾਮਵਰ ਸੰਸਥਾ ਵਿੱਚ ਮਰਯਾਦਾ ਦੀ ਉਲੰਘਣਾ ਦੇ ਦੋਸ਼ਾਂ ਨੇ ਕੌਮ ਵਿੱਚ ਚਰਚਾ ਛੇੜ ਦਿੱਤੀ ਹੈ। 8 ਮਈ ਦੀ ਇਸ ਇਕੱਤਰਤਾ ਦੌਰਾਨ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੱਤ੍ਰਿਕਾ ਨੰਬਰ ਅ:ਤ/26/569 ਰਾਹੀਂ ਦੀਵਾਨ ਨੂੰ ਸਾਰੇ ਮੈਂਬਰਾਂ ਦੇ ਅੰਮ੍ਰਿਤਧਾਰੀ ਜਾਂ ਗੈਰ-ਅੰਮ੍ਰਿਤਧਾਰੀ ਹੋਣ ਬਾਰੇ ਸਪੱਸ਼ਟ ਜਾਣਕਾਰੀ ਅਤੇ ਸੂਚੀ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸੁਸਾਇਟੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਅਤੇ ਹੁਣ ਦੁਬਾਰਾ ਸ਼ਿਕਾਇਤ ਮਿਲਣ ਕਾਰਨ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।

Related posts

ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ 

admin

ਚੰਡੀਗੜ੍ਹ ‘ਚ ਮਹਿੰਗਾਈ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ ਭਿੜੇ ਕਾਂਗਰਸੀ, ਸਿੱਧੂ ਤੇ ਢਿੱਲੋਂ ‘ਚ ਆਹਮੋ- ਸਾਹਮਣੇ, ਧਰਨਾ ਸਮਾਪਤ

Bunty

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

Bunty