Punjab

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।

ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ, “ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ ਹੈ ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਦੇ ਨਾਲ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੀਆਂ ਗਈਆਂ ਤਿੰਨ ਟੈਂਟ ਸਿਟੀਜ਼ ਅਤੇ ਪਾਰਕਿੰਗ ਦੀ ਸਹੂਲਤ ਵੀ 29 ਨਵੰਬਰ ਤੱਕ ਜਾਰੀ ਰਹੇਗੀ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

10ਵਾਂ ਅੰਮ੍ਰਿਤਸਰ ਸਾਹਿਤ ਅਤੇ ਪੁਸਤਕ ਮੇਲੇ ਦਾ ਤੀਜਾ ਦਿਨ ਭਾਸ਼ਾ ਅਤੇ ਸਾਹਿਤ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਕੇਂਦਰਿਤ ਰਿਹਾ

admin