ਅੰਮ੍ਰਿਤਸਰ – ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਪੀਸੀਆਰ ਟੈਸਟ ਦੀ ਸ਼ਰਤਾਂ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਆਮਿਰ ਸਿੰਘ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਲਿਖੇ ਪੱਤਰ ‘ਚ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਪਾਕਿਸਤਾਨ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕ੍ਰੈਡਿਟ ਕਾਰਡ ਦੇਣ ਦੀ ਇਜਾਜ਼ਤ ਦਿੱਤੀ ਜਾਵੇ।ਅਮੀਰ ਸਿੰਘ ਨੇ NCOC ਨੂੰ ਇਕ ਹੋਰ ਪੱਤਰ ਲਿਖ ਕੇ ਭਾਰਤੀ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ‘ਤੇ ਪਹੁੰਚਣ ਤੋਂ 72 ਘੰਟੇ ਪਹਿਲਾਂ ਪੀ.ਸੀ.ਆਰ ਟੈਸਟ ਦੀ ਸ਼ਰਤ ਨੂੰ ਖਤਮ ਕਰਕੇ ਕੋਰੋਨਾ ਟੀਕਾਕਰਨ ਸਰਟੀਫਿਕੇਟ ਸਵੀਕਾਰ ਕਰਨ ਲਈ ਕਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਧਾਰਮਕ ਅਸਥਾਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਆਉਣ ਵਾਲੇ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਨੇ 24 ਘੰਟੇ ਦਰਸ਼ਨਾਂ ਲਈ ਦਰਵਾਜ਼ੇ ਖੋਲ੍ਹ ਰੱਖੇ ਹਨ।ਭਾਰਤ ਸਰਕਾਰ ਕੋਲੋਂ ਵੀ ਪਾਕਿਸਤਾਨੀ ਸਿੱਖ ਸੰਗਤ ਮੰਗ ਕਰਦੀ ਹੈ ਕਿ ਪਾਕਿਸਤਾਨ ਸਰਕਾਰ ਨੂੰ ਪਾਕਿਸਤਾਨੀ ਸਿੱਖਾਂ ਵੱਲੋਂ ਦਿੱਤੀ ਲਿਖਤੀ ਪੱਤਰ ਤੇ ਗੌਰ ਫ਼ਰਮਾਨ ਕਰਦੇ ਹੋਏ ਬਿਨਾਂ ਰੋਕ ਟੋਕ ਦੇ ਸਿੱਖ ਸੰਗਤਾਂ ਲਈ ਪਾਸਪੋਰਟ ਅਤੇ ਪੀ ਸੀ ਆਰ ਦੀ ਸ਼ਰਤ ਨੂੰ ਖ਼ਤਮ ਕਰਦਿਆਂ ਦਰਸ਼ਨ ਅਭਿਲਾਸ਼ੀ ਸੰਗਤਾਂ ਨੂੰ ਦਰਸ਼ਨਾਂ ਲਈ ਆਉਣ ਜਾਣ ਦੀ ਖੁੱਲ੍ਹ ਦੇ ਕੇ ਨਿਵਾਜਿਆ ਜਾਵੇ ਤਾਂ ਜੋ ਵੱਡੀ ਗਿਣਤੀ ਜੋ ਲੋਕ ਪਾਸ ਵੋਟ ਬਣਾਉਣ ਤੋਂ ਅਸਮਰੱਥ ਹਨ ਨੂੰ ਦਰਸ਼ਨ ਦੀਦਾਰੇ ਹੋ ਸਕਣ ਉਨ੍ਹਾਂ ਇਹ ਵੀ ਆਪਣੀ ਸਰਕਾਰ ਕੋਲ ਮੰਗ ਉਠਾਈ ਕਿ ਭਾਰਤ ਤੋਂ ਕਰਤਾਰਪੁਰ ਪਹੁੰਚਣ ਵਾਲੇ ਸ਼ਰਧਾਲੂ ਨੂੰ ਪਹਿਲਾਂ ਲੱਗੇ ਕੋਰੋਨਾ ਟੀਕਿਆਂ ਦੇ ਹੀ ਆਧਾਰ ਪੁਰ ਚੈੱਕ ਕੀਤਾ ਜਾਵੇ 72 ਘੰਟਿਆਂ ਦੀ ਕੋਰੋਨਾ ਰਿਪੋਰਟ ਦੀ ਸ਼ਰਤ ਨਾ ਰੱਖੀ ਜਾਵੇ ਉਸ ਨੂੰ ਤੁਰੰਤ ਖ਼ਤਮ ਕੀਤਾ ਜਾਵੇ।
previous post