Punjab

ਸ੍ਰੀ ਗੁਰੂ ਨਾਨਕ ਦੇਵ ਜੀ ਦਾ 535 ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਰਧਾ ਸਤਿਕਾਰ ਨਾਲ ਮਨਾਇਆ।

ਬਟਾਲਾ – ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 535 ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਵਿਆਹ ਪੁਰਬ ਦੀ ਖੁਸ਼ੀ ਵਿੱਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਗੁਰਖੇਲ ਸਿੰਘ ਨੇ ਅਰਦਾਸ ਬੇਨਤੀ ਕੀਤੀ। ਇਸੇ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਨੇ ਹੁਕਮਨਾਮਾ ਸਰਵਣ ਕੀਤਾ।ਸਟੇਜ ਸਕੱਤਰ ਦੀ ਸੇਵਾ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ।ਇਸ ਮੌਕੇ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਬਾਬਾ ਜਤਿੰਦਰ ਸਿੰਘ ਦਾਬਾਵਾਲ ਗੋਬਿੰਦ ਬਾਗ ਵਾਲੇ,ਸ੍ਰ ਰਵੀਕਰਨ ਸਿੰਘ ਕਾਹਲੋ ਹਲਕਾ ਇੰਚਾਰਜ,ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ,ਸ੍ਹ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਰ ਜਸਪ੍ਰੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਹ ਪਰਮਵੀਰ ਸਿੰਘ ਲਾਡੀ ਮੈਂਬਰ ਕੌਰ ਕਮੇਟੀ ਯੂਥ ਅਕਾਲੀ ਦਲ,ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜਿੰਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ,ਸ੍ਰ ਪ੍ਰਤਾਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਵਿਕਾਸ ਸਿੰਘ ਪੀ ਏ ਪ੍ਰਧਾਨ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਹੁੰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ ਨਾਮ ਜਪੋ ਵੰਡ ਛਕੋ ਤੇ ਚੱਲਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਅਕਾਸ਼ ਗੁੰਜਾਊ ਜੈਕਾਰਿਆਂ,ਫੁੱਲਾ ਦੀ ਵਰਖਾ ਕਰਕੇ ਖਾਲਸਾ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੋਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਸੀਸ ਤੇ ਰੱਖ ਕੇ ਸੁੰਦਰ ਫੁੱਲਾਂ ਵਾਲੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿੱਚ ਵੱਖ-ਵੱਖ ਗਤਕੇ ਵਾਲਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਤੇ ਮਹਾਨ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਏ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਸਥਾਨਾਂ ਤੇ ਲੰਗਰ, ਮਠਿਆਈਆਂ,ਚਾਹ ਪਕੌੜਿਆਂ,ਫਲ ਫਰੂਟ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਇਸ ਮੌਕੇ ਤੇ ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਭਾਈ ਅਮੋਲਕ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਡਾਕਟਰ ਗੁਰਪ੍ਰੀਤ ਕੌਰ ਧਰਮਪਤਨੀ ਮੁੱਖ ਮੰਤਰੀ ਪੰਜਾਬ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ ਪੰਜਾਬ, ਸ੍ਰ ਅਮਨ ਸ਼ੇਰ ਸਿੰਘ ਕਲਸੀ ਵਿਧਾਇਕ,ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ,ਸ੍ਰ ਰਵੀਕਰਨ ਸਿੰਘ ਕਾਹਲੋ, ਸ੍ਰ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਰ ਜਸਪ੍ਰੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਰ ਪਰਮਵੀਰ ਸਿੰਘ ਲਾਡੀ,ਸ੍ਰ ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫੇਅਰ ਸੋਸਾਇਟੀ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਤਰਲੋਕ ਸਿੰਘ ਬਾਠ,ਸ੍ਰ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ, ਸ੍ਰ ਜਗਰੂਪ ਸਿੰਘ ਸੇਖਵਾਂ ਜ਼ਿਲ੍ਹਾ ਪ੍ਰਧਾਨ,ਸ੍ਰ ਲਖਵਿੰਦਰ ਸਿੰਘ ਘੁੰਮਣ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰ ਕਲਵੰਤ ਸਿੰਘ ਐਮ ਸੀ, ਸ੍ਰ ਕਰਤਾਰ ਸਿੰਘ ਸ਼ਾਸਤਰੀ ਨਗਰ,ਸ੍ਰ ਰਜਵੰਤ ਸਿੰਘ ਟੋਨੀ,ਸ੍ਰ ਨਰਿੰਦਰ ਸਿੰਘ ਸੇਖਵਾਂ, ਸ੍ਰ ਬਲਦੇਵ ਸਿੰਘ ਸੇਖਵਾਂ, ਸ੍ਰ ਸ਼ਮਸ਼ੇਰ ਸਿੰਘ ਚੀਮਾ, ਸ੍ਰ ਗੁਰਮੀਤ ਸਿੰਘ ਪੰਨੂੰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਸ੍ਰ ਮਲਕੀਤ ਸਿੰਘ ਮੱਧਰਾ,ਸ੍ਰ ਸੋਨੂੰ ਔਲਖ,ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਦਰਬਾਰ ਸਾਹਿਬ,ਸ੍ਰ ਮੇਜਰ ਸਿੰਘ ਅਰਜਨ ਮਾਂਗਾ,ਸ੍ਰ ਰਜਵੰਤ ਸਿੰਘ ਰੰਧਾਵਾ, ਗਿਆਨੀ ਹਰਬੰਸ ਸਿੰਘ ਹੰਸਪਾਲ, ਸ੍ਰ ਅਮਰਜੀਤ ਸਿੰਘ ਵੀ ਕੇ, ਸ੍ਰ ਮਨਜੀਤ ਸਿੰਘ ਹੈਪੀ, ਸ੍ਰ ਦਰਸ਼ਨ ਸਿੰਘ ਪੁਰੀਆ,ਮਾਸਟਰ ਗੁਰਦੇਵ ਸਿੰਘ, ਮਾਸਟਰ ਪ੍ਰਵੀਨ ਸਿੰਘ, ਸ੍ਰ ਦਵਿੰਦਰ ਸਿੰਘ ਖੁਸੀਪੁਰ ਚੀਫ਼ ਗੁਰਦੁਆਰਾ ਇੰਸਪੈਕਟਰ, ਸ੍ਰ ਗੁਰਪ੍ਰੀਤ ਸਿੰਘ ਰੋਡੇ ਜਨਰਲ ਪ੍ਰਬੰਧਕ, ਸ੍ਰ ਹਰਭਜਨ ਸਿੰਘ ਪ੍ਰੰਬਧਕ,ਸ੍ਰ ਕੁਲਵੰਤ ਸਿੰਘ ਜਫਰਵਾਲ, ਸ੍ਰ ਸਰਬਜੀਤ ਸਿੰਘ ਗੱਜੂਗਾਜੀ, ਸ੍ ਮਲਕੀਅਤ ਸਿੰਘ ਹੈਪੀ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਬਲਦੇਵ ਸਿੰਘ ਐਕਸੀਅਨ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਸ੍ਰ ਸੱਚ ਪ੍ਰੀਤ ਸਿੰਘ,ਸ੍ਰ ਸਤਨਾਮ ਸਿੰਘ ਪੱਡਾ, ਸ੍ਰ ਸਰਬਜੀਤ ਸਿੰਘ ਨਾਗਰਾ, ਸ੍ਰ ਪਾਲ ਸਿੰਘ ਹਰਦੋਝੰਡੇ, ਗਿਆਨੀ ਭੁਪਿੰਦਰ ਸਿੰਘ ਕਾਲੜਾ,ਸ੍ਰ ਸਰਬਜੀਤ ਸਿੰਘ ਰਿੰਕੂ ਆਦਿ ਲੱਖਾ ਸੰਗਤਾਂ ਨਤਮਸਤਕ ਹੋਈਆਂ।

Related posts

‘ਆਪ’ ਦੇ ਸੰਜੀਵ ਅਰੋੜਾ ਦੀ ‘ਜਿੱਤ’ ਅਤੇ ਬਾਕੀ 13 ਉਮੀਦਵਾਰ ਕਿਵੇਂ ਹੋਏ ‘ਚਿੱਤ’ ?

admin

ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦਾ ਅਸਤੀਫਾ, ਚੋਣ ਹਾਰਨ ਦਾ ਸਾਨੂੰ ਬੇਹੱਦ ਅਫ਼ਸੋਸ: ਰਾਜਾ ਵੜਿੰਗ

admin

ਕੋਰੀਅਰ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ ‘ਤੇ ਰੋਕ !

admin