Punjab

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ: ਲਖਵਿੰਦਰ ਸਿੰਘ ਢਿੱਲੋਂ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਨਾਲ ਡਾ. ਮਹਿਲ ਸਿੰਘ, ਡਾ. ਅਰਵਿੰਦਰ ਕੌਰ ਕਾਹਲੋਂ ਅਤੇ ਹਾਜ਼ਰ ਸੰਗਤਾਂ ਅਤੇ ਹੋਰ ਦ੍ਰਿਸ਼।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਦੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਅ ਕੇ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤਾ।

ਇਸ ਮੌਕੇ ’ਵਰਸਿਟੀ ਦੇ ਐਗਜੈਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin

ਪੰਜਾਬ ਦੇ ਗਵਰਨਰ ਵੱਲੋਂ ਰੁੱਖ ਲਗਾਉਣ ਸਬੰਧੀ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ !

admin