Punjab

ਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਤਰਨਤਾਰਨ – ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਏਕੜ ਜਮੀਨ ’ਤੇ ਕਰੀਬ ਪੌਣੇ 200 ਕਰੋੜ ਨਾਲ ਵਿਦੇਸ਼ੀ ਤਰਜ ’ਤੇ ਬਣਾਈ ਗਈ ਮਾਡਰਨ ਜੇਲ੍ਹ ਦਾ ਉਦਘਾਟਨ ਸੋਮਵਾਰ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬਣੇ ਕੰਟਰੋਲ ਰੂਮ, ਕਾਨਫਰੰਸ ਹਾਲ, ਮੁਲਾਕਾਤ ਕਮਰੇ ਅਤੇ ਬੈਰਕਾਂ ਦਾ ਉਦਘਾਟਨ ਕਰਦਿਆਂ ਕੈਦੀਆਂ ਤੇ ਹਵਾਲਾਤੀਆਂ ਲਈ ਬਣਨ ਵਾਲੇ ਖਾਣੇ ਦੀ ਵੀ ਜਾਂਚ ਕੀਤੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 2700 ਕਮਰਿਆਂ ਵਾਲੀ ਇਸ ਜੇਲ੍ਹ ਨੂੰ ਵਿਦੇਸ਼ਾਂ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ। ਜਿਥੇ ਇੰਟਰਲਾਕਿੰਗ ਟਾਈਲਾਂ ਦੀ ਫੈਕਟਰੀ ਵੀ ਲਗਾਈ ਜਾਵੇਗੀ ਤਾਂ ਜੋ ਜੇਲ੍ਹ ਵਿਚ ਆਉਣ ਵਾਲੇ ਕੈਦੀਆਂ ਦਾ ਸੁਧਾਰ ਹੋ ਸਕੇ। ਇਸ ਤੋਂ ਇਲਾਵਾ ਇਥੇ ਖਾਣਾ ਬਣਾਉਣ ਲਈ ਵਰਤੀ ਜਾਣ ਵਾਲੀ ਰਸਦ ਵੀ ਸਰਕਾਰੀ ਕੰਪਨੀਆਂ ਤੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ 200 ਦੇ ਕਰੀ ਸਜ਼ਾ ਜਾਫਤਾ ਕੈਦੀਆਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਐੱਨਡੀਪੀਐੱਸ ਕੇਸਾਂ ਦੇ ਕੈਦੀਆਂ ਨੇ ਆਪਣੀ ਮੁਸ਼ਕਿਲ ਦੱਸਦਿਆਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਨ੍ਹਾਂ ਨੂੰ ਕਈ ਕਈ ਸਾਲ ਬਾਹਰੀ ਜੇਲ੍ਹਾਂ ਵਿਚ ਹੋ ਗਏ ਹਨ ਪਰ ਪੈਰੋਲ ਨਹੀਂ ਮਿਲਦੀ। ਜਿਸ ’ਤੇ ਰੰਧਾਵਾ ਨੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨ੍ਹਾਂ ਨੂੰ ਇਸ ਮਸਲੇ ਦੇ ਹੱਲ ਕੱਢਣ ਲਈ ਕਿਹਾ। ਇਸ ਮੌਕੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਮੌਜੂਦ ਸਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin