Punjab

ਸੜਕ 18 ਫੁੱਟ ਚੌੜੀ ਬਣਨ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਸੜਕ ਦੇ ਨਿਰਮਾਣ ਕਾਰਜਾਂ ਦਾ ਮੁਆਇਨਾਂ ਕੀਤਾ ਗਿਆ।

ਜਗਰਾਉਂ  – ਸੂਆ ਰੋਡ ਜਗਰਾਉਂ ਦੀ 11 ਫੁੱਟੀ ਸੜਕ ਦੇ ਟੁੱਟ ਜਾਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਸਨ ਅਤੇ ਮਿੱਟੀ-ਘੱਟੇ ਕਾਰਨ ਲੋਕਾਂ ਜੀਣਾ ਮੁਹਾਲ ਹੋ ਗਿਆ ਸੀ। ਵਿਧਾਇਕਾ ਮਾਣੂੰਕੇ ਦੇ ਯਤਨਾਂ ਨਾਲ ਹੁਣ ਇਸ ਸੜਕ ਦੀ ਨੁਹਾਰ ਬਦਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਲੋਕਾਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦਿਆਂ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਸੜਕ ਦੇ ਨਿਰਮਾਣ ਕਾਰਜਾਂ ਦਾ ਮੁਆਇੰਨਾਂ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਨਿਰਮਾਣ ਦਾ ਕੰਮ ਜ਼ਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਆਖਿਆ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਵੇਖਦੇ ਹੋਏ ਉਹਨਾਂ ਵੱਲੋਂ ਲੁਧਿਆਣਾ ਜੀ.ਟੀ.ਰੋਡ ਸੇਮ ਦੇ ਪੁੱਲ ਤੋਂ ਲੈ ਕੇ ਡਾ.ਹਰੀ ਸਿੰਘ ਹਸਪਤਾਲ ਤੇ ਨਵੀਂ ਦਾਣਾ ਮੰਡੀ ਦੇ ਨਾਲ ਦੀ ਕੋਠੇ ਬੱਗੂ ਤੱਕ ਇਸ ਸੂਆ ਰੋਡ ਨੂੰ ਲਗਭਗ 3 ਕਿਲੋਮੀਟਰ ਨੂੰ 18 ਫੁੱਟ ਚੌੜਾ ਕਰਨ ਲਈ 1 ਕਰੋੜ 20 ਲੱਖ ਰੁਪਏ ਦਾ ਪ੍ਰੋਜੈਕਟ ਤਿਆਰ ਕਰਵਾਕੇ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਇਆ ਗਿਆ ਅਤੇ ਹੁਣ ਇਹ ਸੜਕ ਬਣਕੇ ਲਗਭਗ ਤਿਆਰ ਹੋ ਚੁੱਕੀ ਹੈ ਅਤੇ ਕੇਵਲ ਸੇਮ ਦੇ ਨਜ਼ਦੀਕ ਥੋੜੇ ਜਿਹੇ ਹਿੱਸੇ ਦਾ ਕੰਮ ਚੱਲ ਰਿਹਾ ਹੈ, ਜੋ ਕਿ ਜ਼ਲਦੀ ਹੀ ਮੁਕੰਮਲ ਹੋ ਜਾਵੇਗਾ। ਬੀਬੀ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਵਿਗੜ ਚੁੱਕੇ ਤਾਣੇ-ਬਾਣੇ ਨੂੰ ਸੁਧਾਰਕੇ ਲੀਹੇਂ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪੰਜਾਬ ਭਰ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਕੀਤੇ ਜਾ ਰਹੇ ਹਨ ਅਤੇ ਸੜਕਾਂ ਨਵੀਆਂ ਵੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਜਗਰਾਉਂ ਹਲਕੇ ਅੰਦਰ ਸਾਰੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਜੋ ਸੜਕਾਂ ਨਵੀਆਂ ਬਣਨ ਵਾਲੀਆਂ ਹਨ, ਉਹ ਵੀ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਜਗਰਾਉਂ ਦੀ ਇਹ ਸੂਆ ਰੋਡ 18 ਫੁੱਟ ਚੌੜੀ ਨਵੀਂ ਬਣਨ ਨਾਲ ਜਿੱਥੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉਥੇ ਹੀ ਕਿਸਾਨ ਭਰਾਵਾਂ ਨੂੰ ਦਾਣਾ ਮੰਡੀ ਵਿੱਚ ਆਪਣੀਆਂ ਫਸਲਾਂ ਆਦਿ ਲਿਜਾਣ ਲਈ ਵੀ ਵੱਡੀ ਰਾਹਤ ਮਿਲੇਗੀ ਅਤੇ ਜਗਰਾਉਂ ਸ਼ਹਿਰ ਦੇ ਟ੍ਰੈਫਿਕ ਵਿੱਚ ਸੁਧਾਰ ਹੋਵੇਗਾ।

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਮੰਡੀ ਬੋਰਡ ਦੇ ਜੇਈ ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਅਮਰਦੀਪ ਸਿੰਘ ਟੂਰੇ, ਸਰਪੰਚ ਜਗਤਾਰ ਸਿੰਘ ਰਸੂਲਪੁਰ ਜੰਡੀ, ਮਲਕੀਤ ਸਿੰਘ ਕੀਪਾ ਸ਼ੇਖਦੌਲਤ ਆਦਿ ਵੀ ਹਾਜ਼ਰ ਸਨ।

Related posts

ਮਜੀਠੀਆ ਨੂੰ ਜ਼ਮਾਨਤ ਨਾ ਮਿਲੀ, ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।

admin

ਅਕਾਲੀ ਅਤੇ ਕਾਂਗਰਸੀਆਂ ਨੇ ਗੈਂਗਸਟਰਾਂ ਨੂੰ ਦਿੱਤੀ ਸਰਪ੍ਰਸਤੀ, ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਦੀ ਸਹੁੰ ਖਾਧੀ: ਭਗਵੰਤ ਮਾਨ

Bunty

ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ-ਮੰਤਰੀ

admin