Punjab

ਸੰਘਰਸ਼ ਕਮੇਟੀ ਨੇ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦੀਆਂ ਕਾਪੀਆ ਸਾੜੀਆ

ਸੰਘਰਸ਼ ਕਮੇਟੀ ਵਲੋਂ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦੀਆਂ ਕਾਪੀਆ ਸਾੜੀਆ ਗਈਆਂ।

ਸੰਘਰਸ਼ ਕਮੇਟੀ ਤਲਵੰਡੀ ਅਕਲੀਆ (ਤਲਵੰਡੀ ਸਾਬੋ ਮੋਰਚਾ) ਨੇ ਪਿੰਡ ਦੀ ਸੱਥ ਵਿੱਚ ਸਯੁੰਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ, ਸਿੱਧੂਪੁਰ ਜਥੇਬੰਦੀ) ਦੇ ਸਦੇ ਤੇ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦੀਆਂ ਕਾਪੀਆ ਸਾੜੀਆ ਗਈਆ। ਇਸ ਮੌਕੇ ਲੋਕਾਂ ਨੂੰ ਸੁਚੇਤ ਕਰਦਿਆਂ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰ ਸਮਝੌਤਾ ਕਰਕੇ ਕਿਸਾਨੀ ਨੂੰ ਖ਼ਤਮ ਕਰਨ ਤੇ ਤੁਲੀ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਰੈੱਡ ਕੈਟਾਗਰੀ ਦੀਆਂ ਫੈਕਟਰੀਆਂ ਨੂੰ ਮਨਜ਼ੂਰੀ ਦੇ ਕੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬੰਜ਼ਰ ਬਣਾਉਣ ਅਤੇ ਵਾਤਾਵਰਣ ਨੂੰ ਗੰਧਲਾ ਕਰਨ ਦੀ ਖੁੱਲ੍ਹ ਦੇਣ ਜਾ ਰਹੀ ਹੈ। ਇਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਸੰਘਰਸ਼ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ, ਸਕੱਤਰ ਮਨਪ੍ਰੀਤ ਸਿੰਘ, ਮੀਡੀਆ ਇੰਚਾਰਜ਼ ਖੁਸਵੀਰ ਸਿੰਘ ਅਤੇ ਖਜ਼ਾਨਚੀ ਮਨਪ੍ਰੀਤ ਸਿੰਘ ਮਾਣਕ, ਸਮੂਹ ਕਮੇਟੀ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਾਕਾ ਸਿੰਘ ਤਲਵੰਡੀ ਅਕਲੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਾਰਪੋਰੇਟਾਂ ਨੂੰ ਅੰਨ੍ਹੀ ਲੁੱਟ ਖਸੁੱਟ ਕਰਨ ਲਈ ਸਰਕਾਰਾਂ ਵੱਲੋਂ ਲਿਆਂਦੇ ਲੋਕ ਮਾਰੂ ਕਾਨੂੰਨਾਂ ਨੂੰ ਰੋਕਣ ਲਈ ਸਾਂਝੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ॥ ਤਲਵੰਡੀ ਅਕਲੀਆ ਵਾਸੀਆ ਨੇ ਕਿਹਾ ਜੇਕਰ ਇਹ ਅਮਰੀਕਾ ਭਾਰਤ ਟਰੇਡ ਸਮਝੌਤਾ ਰੱਦ ਨਾ ਕਰਵਾਇਆ ਤਾਂ ਪੰਜਾਬ ਦਾ ਕਿਸਾਨ ਅਤੇ ਡੇਅਰੀ ਸੈਕਟਰ ਦਾ ਖਾਤਮਾ ਹੋ ਜਾਵੇਗਾ, ਕਿਉਂਕ ਸਮਝੌਤੇ ਤਹਿ ਅਮਰੀਕਾ ਦਾ ਅਨਾਜ ਅਤੇ ਦੁੱਧ ਭਾਰਤ ‘ਚ ਉਪਲੱਬਧ ਹੋ ਜਾ ਜਾਵੇਗਾ ਤੇ ਲੋਕਲ ਖੇਤੀ ਤੇ ਡੇਅਰੀ ਦਾ ਲਕ ਟੁੱਟ ਜਾਵੇਗਾ।

Related posts

ਬਸੰਤ ਤਿਉਹਾਰ ਖੁਸ਼ੀ, ਉਮੀਦ ਅਤੇ ਨਵੇਂ ਆਰੰਭ ਦਾ ਪ੍ਰਤੀਕ : ਡਾ. ਮਹਿਲ ਸਿੰਘ

admin

ਆਲ ਇੰਡੀਆ ਇਲਾਹੀ ਦਰਬਾਰ ਸੁਸਾਇਟੀ ਦੀ ਚੌਣ ਹੋਈ

admin

ਹਾਈਕੋਰਟ ਵਲੋਂ ਸਾਬਕਾ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

admin