ਚੰਡੀਗੜ੍ਹ – ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਹੁਣ ਹਰਭਜਨ ਸਿੰਘ ਈਟੀਓ ਸਿਰਫ਼ ਲੋਕ ਨਿਰਮਾਣ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣਗੇ। ਬਿਜਲੀ ਵਿਭਾਗ ਦਾ ਜ਼ਿੰਮਾ ਹੁਣ ਲੁਧਿਆਣਾ ਪੱਛਮੀ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਸੌਂਪਿਆ ਗਿਆ ਹੈ।
ਸੰਜੀਵ ਅਰੋੜਾ ਪਹਿਲਾਂ ਹੀ ਉਦਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਵਿਭਾਗ ਸੰਭਾਲ ਰਹੇ ਸਨ। ਹੁਣ ਉਹ ਇਹਨਾਂ ਸਾਰੇ ਚਾਰ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਉਣਗੇ। ਦੱਸ ਦਈਏ ਕਿ ਸਰਕਾਰ ਨੇ ਬਿਜਲੀ ਕਟੌਤੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਬਿਜਲੀ ਦੀ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਅਜੇ ਵੀ ਨਹੀਂ ਹੋ ਸਕਿਆ।