India

ਸੰਜੇ ਕੁੰਡੂ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਤੇ ਸੁਪਰੀਮ ਕੋਰਟ ਨੇ ਲਗਾਈ ਅੰਤਰਿਮ ਰੋਕ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਪੁਲਸ ਡਾਇਰੈਕਟਰ ਜਨਰਲ ਅਹੁਦੇ ਤੋਂ ਸੀਨੀਅਰ ਪੁਲਸ ਅਧਿਕਾਰੀ ਸੰਜੇ ਕੁੰਡੂ ਦਾ ਤਬਾਦਲਾ ਕਰਨ ਦੇ ਹਾਈ ਕੋਰਟ ਦੇ ਆਦੇਸ਼ ’ਤੇ ਬੁੱਧਵਾਰ ਨੂੰ ਅੰਤਰਿਮ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਦੇ ਅਧੀਨ ਰਾਜ ਸਰਕਾਰ ਵਲੋਂ ਜਾਰੀ ਤਬਾਦਲੇ ਦੇ ਆਦੇਸ਼ ਨੂੰ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ, ਜਦੋਂ ਤੱਕ ਹਾਈ ਕੋਰਟ ਕੁੰਡੂ ਦੀ ’ਰਿਕਾਲ’ ਪਟੀਸ਼ਨ ’ਤੇ ਫ਼ੈਸਲਾ ਨਹੀਂ ਲੈ ਲੈਂਦਾ। ਬੈਂਚ ਨੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਦੇ ਸਾਹਮਣੇ ਉਸ ਦੇ 26 ਦਸੰਬਰ 2023 ਦੇ ਆਦੇਸ਼ ’ਤੇ ਮੁੜ ਵਿਚਾਰ ਕਰਨ ਲਈ ਅਰਜ਼ੀ ਕਰਨ ਦੀ ਅਪੀਲ ਦਿੱਤੀ। ਨਾਲ ਹੀ, ਹਾਈ ਕੋਰਟ ਤੋਂ ਉਨ੍ਹਾਂ ਦੀ ਅਰਜ਼ੀ ’ਤੇ ਵਿਚਾਰ ਕਰਨ ਲਈ ਕਿਹਾ। ਬੈਂਚ ਨੇ ਸੀਨੀਅਰ ਪੁਲਸ ਅਧਿਕਾਰੀ ਦੀ ਪਟੀਸ਼ਨ ’ਤੇ ਜਲਦ ਸੁਣਵਾਈ ਕਰਨ ਦੀ ਗੁਹਾਰ ਮੰਗਲਵਾਰ ਨੂੰ ਸਵੀਕਾਰ ਕਰਦੇ ਹੋਏ ਮਾਮਲੇ ਨੂੰ ਤਿੰਨ ਜਨਵਰੀ ਲਈ ਸੂਚੀਬੱਧ ਕਰਨ ਦਾ ਆਦੇਸ਼ ਦਿੱਤਾ ਸੀ।
ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ’ਵਿਸ਼ੇਸ਼ ਜ਼ਿਕਰ’ ਦੌਰਾਨ ਪੁਲਸ ਅਧਿਕਾਰੀ ਦਾ ਪੱਖ ਰੱਖਿਆ ਸੀ। ਉਨ੍ਹਾਂ ਨੇ ਇਹ ਦਾਅਵਾ ਕਰਦੇ ਹੋਏ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਗੁਹਾਰ ਲਗਾਈ ਕਿ ਹਾਈ ਕੋਰਟ ਨੇ ਪਟੀਸ਼ਨਕਰਤਾ ਦੇ ਤਬਾਦਲੇ ਦਾ ਆਦੇਸ਼ ਬਿਨਾਂ ਉਨ੍ਹਾਂ ਦਾ ਪੱਖ ਸੁਣੇ ਪਾਸ ਕੀਤਾ ਸੀ।

Related posts

ਰਾਜਸਥਾਨ ‘ਚ ਪਾਕਿਸਤਾਨੀ ਸਿਮ ਕਾਰਡਾਂ ‘ਤੇ ਪਾਬੰਦੀ ਕਿਉਂ ਲਾਈ ਗਈ?

admin

ਮਹਾਰਾਸ਼ਟਰ ਵਿੱਚ ਓਲਾ, ਉਬੇਰ ਤੇ ਰੈਪਿਡੋ ਡਰਾਈਵਰਾਂ ਲਈ ਮਰਾਠੀ ਬੋਲਣਾ ਲਾਜ਼ਮੀ

admin

ਸ਼ਿਵ ਸੈਨਾ ਨੇਤਾ ਸੰਜੇ ਰਾਉਤ ‘ਤੇ ਭਾਜਪਾ ਨੇਤਾ ਕਿਰੀਟ ਸੋਮਈਆ ਦੀ ਪਤਨੀ ਨੇ ਲਗਾਏ ਵੱਡੇ ਦੋਸ਼

Bunty