India

ਸੰਜੇ ਰਾਏ ਦੇ ਨਾਰਕੋ ਟੈਸਟ ਦੀ ਇਜਾਜ਼ਤ ਲੈਣ ਲਈ ਅਦਾਲਤ ਪੁੱਜੀ ਸੀਬੀਆਈ

ਕੋਲਕਾਤਾ – ਸੀਬੀਆਈ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਟਰੇਨੀ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੰਜੇ ਰਾਏ ਦੇ ਨਾਰਕੋ ਟੈਸਟ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਦੀ ਇਜਾਜ਼ਤ ਲੈਣ ਵਾਸਤੇ ਜਾਂਚ ਏਜੰਸੀ ਨੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਰਾਏ ਦੇ ਨਾਰਕੋ ਟੈਸਟ ਦੀ ਇਜਾਜ਼ਤ ਨੂੰ ਲੈ ਕੇ ਸਿਆਲਦੇਹ ਅਦਾਲਤ ਕੋਲ ਅਰਜ਼ੀ ਦਾਇਰ ਕੀਤੀ ਹੈ। ਅਧਿਕਾਰੀ ਨੇ ਦੱਸਿਆ, ‘‘ਇਹ ਟੈਸਟ ਮੁੱਖ ਤੌਰ ’ਤੇ ਇਸ ਗੱਲ ਦਾ ਪਤਾ ਲਾਉਣ ਲਈ ਹੈ ਕਿ ਕੀ ਰਾਏ ਸੱਚ ਬੋਲ ਰਿਹਾ ਹੈ ਨਾਰਕੋ ਵਿਸ਼ਲੇਸ਼ਣ ਟੈਸਟ ਤੋਂ ਸਾਨੂੰ ਉਨ੍ਹਾਂ ਦੇ ਬਿਆਨ ਦੀ ਪੁਸ਼ਟੀ ਕਰਨ ਵਿੱਚ ਮਦਦ ਮਿਲੇਗੀ।’’ ਸੀਬੀਆਈ ਦੀ ਅਪੀਲ ’ਤੇ ਸੁਣਵਾਈ ਅੱਜ ਹੋਣ ਦੀ ਆਸ ਹੈ। ਸੀਬੀਆਈ ਪਹਿਲਾਂ ਹੀ ਪ੍ਰੈਜ਼ੀਡੈਂਸੀ ਸੁਧਾਰ ਗ੍ਰਹਿ ਵਿੱਚ ਰਾਏ ਦਾ ਪੌਲੀਗ੍ਰਾਫ ਟੈਸਟ ਕਰਵਾ ਚੁੱਕੀ ਹੈ।

Related posts

ਹੁਣ ਕੇਰਲਮ ਕਹਾਏਗਾ ਕੇਰਲਾ !

admin

ਨੂਪੁਰ ਸ਼ਰਮਾ ਦੇ ਸਮਰਥਨ ‘ਚ ਪੋਸਟ ਸ਼ੇਅਰ ਕਰਨ ਵਾਲੇ ਵਿਅਕਤੀ ਦਾ ਸ਼ਰੇਆਮ ਕਤਲ, ਉਦੈਪੁਰ ‘ਚ ਤਣਾਅ, ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼

Bunty

ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਕਾਰਨ ਵਿਧਾਨ ਸਭਾ ਚੋਣਾਂ ਦੀਆਂ ਕਿਆਸ ਅਰਾਈਆਂ ਤੇਜ਼

Bunty