ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ ਸੰਸਦੀ ਪਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਨੇਤਾ ਵੀ ਚੁਣਿਆ ਗਿਆ ਹੈ। ਉਨ੍ਹਾਂ ਐਕਸ ’ਤੇ ਪੋਸਟ ਪਾਉਂਦਿਆਂ ਕਿਹਾ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ ਸੜਕਾਂ ਤੋਂ ਲੈ ਕੇ ਸੰਸਦ ਤਕ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੱਤਾ ਹੈ। ਮੈਂ ਪਾਰਟੀ ਦੇ ਸੰਸਦੀ ਗਰੁੱਪ ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਮੈਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦੀ ਹਾਂ। ਇਸ ਤੋਂ ਪਹਿਲਾਂ ਵੀ ਉਹ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਚੁਣੇ ਗਏ ਸਨ। ਉਹ ਰਾਜ ਸਭਾ ਲਈ ਮੁੜ ਚੁਣੇ ਗਏ ਅਤੇ ਇਸ ਸਾਲ 19 ਮਾਰਚ ਨੂੰ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ।