Punjab

ਸੰਤ ਸੀਚੇਵਾਲ ਤੇ ਸਾਹਨੀ ਦਾ ਰਾਜ ਸਭਾ ਮੈਂਬਰ ਬਣਨਾ ਤੈਅ

ਚੰਡੀਗੜ੍ਹ – ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦਾ ਰਾਜ ਸਭਾ ਜਾਣਾ ਤੈਅ ਹੈ। ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਸੰਤ ਸੀਚੇਵਾਲ ਤੇ ਸਾਹਨੀ ਨੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ‘ਚ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਆਖ਼ਰੀ ਦਿਨ ਸੰਤ ਸੀਚੇਵਾਲ ਤੇ ਸਾਹਨੀ ਤੋਂ ਇਲਾਵਾ ਕਿਸੇ ਹੋਰ ਉਮੀਦਵਾਰ ਨੇ ਕਾਗਜ਼ ਨਹੀਂ ਭਰੇ, ਇਸ ਤਰ੍ਹਾਂ ਦੋਵਾਂ ਉਮੀਦਵਾਰਾਂ ਦਾ ਨਿਰਵਿਰੋਧ ਰਾਜ ਸਭਾ ਲਈ ਮੈਂਬਰ ਚੁਣੇ ਜਾਣਾ ਤੈਅ ਹੈ।

ਬੁੱਧਵਾਰ ਨੂੰ ਕਾਗਜ਼ਾਂ ਦੀ ਜਾਂਚ-ਪੜਤਾਲ ਹੋਵੇਗੀ ਤੇ ਤਿੰਨ ਜੂਨ ਨੂੰ ਤਿੰਨ ਵਜੇ ਤੱਕ ਕਾਗਜ਼ ਵਾਪਸ ਲੈਣ ਦੀ ਪ੍ਰਕ੍ਰਿਆ ਖ਼ਤਮ ਹੋਣ ਤੋਂ ਬਾਅਦ ਰਿਟਰਨਿੰਗ ਅਧਿਕਾਰੀ ਵੱਲੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਜੇਤੂ ਐਲਾਨ ਕੇ ਸਰਟੀਫਿਕੇਟ ਦਿੱਤਾ ਜਾਵੇਗਾ।

ਵਰਨਣਯੋਗ ਹੈ ਕਿ ਕਾਂਗਰਸ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੇ ਕਾਰਜਕਾਲ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ। ਇਸ ਤੋਂ ਬਾਅਦ ਨਵੇਂ ਚੁਣੇ ਗਏ ਦੋਵੇਂ ਮੈਂਬਰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕ ਸਕਣਗੇ।

ਪੰਜਾਬ ਤੋਂ ਰਾਜ ਸਭਾ ਦੀਆਂ ਸੱਤ ਸੀਟਾਂ ਹਨ। ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ‘ਆਪ’ ਦੇ ਹਿੱਸੇ ਆਈਆਂ ਹਨ। ਪੰਜਾਬ ਦੇ ਸਿਆਸੀ ਇਤਿਹਾਸ ‘ਚ ਪਹਿਲੀ ਵਾਰ ਹੈ ਕਿ ਰਾਜ ਸਭਾ ‘ਚ ਸੱਤ ਦੇ ਸੱਤ ਮੈਂਬਰ ਤੀਜੀ ਧਿਰ ਦੇ ਚੁਣੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ 15ਵੀਂ ਵਿਧਾਨ ਸਭਾ ‘ਚ ਕਾਂਗਰਸ ਦੇ 77 ਵਿਧਾਇਕ ਜਿੱਤੇ ਸਨ ਪਰ ਇਨ੍ਹਾਂ ਪੰਜ ਸਾਲਾਂ ‘ਚ ਰਾਜ ਸਭਾ ਲਈ ਕੋਈ ਚੋਣ ਨਹੀਂ ਹੋ ਸਕੀ।

Related posts

ਜੰਮੂ-ਕਸ਼ਮੀਰ ਵਿੱਚ ਚਾਰ ਰਾਜ ਸਭਾ ਸੀਟਾਂ ਅਤੇ ਪੰਜਾਬ ਵਿੱਚ ਇੱਕ ਲਈ ਉਪ-ਚੋਣਾਂ ਦਾ ਐਲਾਨ !

admin

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ‘ਤੇ ਦਬਾਅ ਦੀ ਨੀਤੀ ਨਿੰਦਣਯੋਗ : ਜਥੇਦਾਰ ਗੜਗੱਜ

admin

‘ਭਾਰਤ ’ਚ ਜੈਵਿਕ ਪਸ਼ੂ ਪਾਲਣ- ਮੌਕੇ ਅਤੇ ਚੁਣੌਤੀਆਂ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਆਯੋਜਿਤ !

admin