Punjab

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ‘ਤੇ ਦਬਾਅ ਦੀ ਨੀਤੀ ਨਿੰਦਣਯੋਗ : ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਵਿਰੁੱਧ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਸ ਬਾਰੇ ਆਪਣਾ ਪੱਖ ਰੱਖਣ ਲਈ ਉਸ ਨੂੰ ਕਿਸੇ ਵੀ ਵਕੀਲ ਦਾ ਸਾਥ ਲੈਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਘੁੰਮਣ ਭਰਾਵਾਂ ਉੱਤੇ ਦਬਾਅ ਬਣਾਉਣ ਵਾਲੀ ਕਾਰਵਾਈ ਸਰਕਾਰੀ ਨੀਤੀ ਦਾ ਹਿੱਸਾ ਜਾਪਦੀ ਹੈ, ਜੋ ਕਿ ਨਿਆਂਪੂਰਣ ਨਹੀਂ ਪੱਖਪਾਤੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਉੱਤੇ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ, ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਵੀ ਸ਼ੁਰੂਆਤ ਵਿੱਚ ਉਸਦੀ ਮੈਡੀਕਲ ਜਾਂਚ ਨਹੀਂ ਕਰਵਾਈ ਜਾ ਰਹੀ ਸੀ, ਜਿਸ ਵਿਰੁੱਧ ਸਿੱਖਾਂ ਨੇ ਸਖ਼ਤ ਰੋਸ ਪ੍ਰਗਟਾਇਆ ਅਤੇ ਇਸ ਢਿੱਲੀ ਕਾਰਗੁਜ਼ਾਰੀ ਦੀ ਚਾਰੇ ਪਾਸਿਓਂ ਨਿੰਦਾ ਹੋਈ। ਉਨ੍ਹਾਂ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਨੂੰ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਵੀ ਦੇਣਾ ਪਿਆ ਅਤੇ ਅਜਿਹੇ ਹਾਲਾਤ ਵਿੱਚ ਜੇਕਰ ਸ. ਸੰਦੀਪ ਸਿੰਘ ਦੇ ਵਕੀਲ ਘੁੰਮਣ ਭਰਾਵਾਂ ਨੇ ਮੀਡੀਆ ਰਾਹੀਂ ਉਸ ਉੱਤੇ ਕੀਤੇ ਗਏ ਤਸ਼ੱਦਦ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕੀਤੀ ਹੈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸੰਦੀਪ ਸਿੰਘ ਉੱਤੇ ਕੀਤੇ ਗਏ ਤਸ਼ੱਦਦ ਦੀ ਜਾਣਕਾਰੀ ਜਨਤਕ ਨਾ ਹੁੰਦੀ ਤਾਂ ਉਸ ਦੇ ਅਧਿਕਾਰਾਂ ਦੀ ਉਲੰਘਣਾ ਜਾਰੀ ਰਹਿਣੀ ਸੀ ਤੇ ਇਹ ਉਸ ਨਾਲ ਅਨਿਆਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਜ਼ਰਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰੇ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਨੂੰ ਖੁੱਲ੍ਹ ਦੇਵੇ ਜਾਂ ਅਜਿਹੀ ਕਾਰਵਾਈ ਉੱਤੇ ਪਰਦਾ ਪਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਘੁੰਮਣ ਭਰਾ ਡਟ ਕੇ ਸੰਦੀਪ ਸਿੰਘ ਦਾ ਕੇਸ ਲੜਣ ਅਤੇ ਸਮੁੱਚੀ ਸਿੱਖ ਕੌਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦਾ ਨਾਲ ਖੜ੍ਹਾ ਹੈ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

admin