Punjab

ਸੰਯੁਕਤ ਕਿਸਾਨ ਮੋਰਚਾ ਮੁਫਤ ਵਪਾਰ ਸਮਝੌਤੇ ਖਿਲਾਫ ਮੋਦੀ ਤੇ ਟਰੰਪ ਦੇ ਪੁਤਲੇ ਸਾੜੇਗਾ !

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਉਹਨਾਂ ਦੇ ਸਾਥੀ।

ਚੰਡੀਗੜ੍ਹ – ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ। ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਦੌਰਾਨ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਸਰਕਾਰ ਉਦੋਂ ਤੱਕ ਸਥਿਤੀ ਸਪਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾ ਰੈਲੀ ਕੀਤੀ ਜਾਵੇਗੀ ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

Related posts

NSQ ਵੋਕੇਸ਼ਨਲ ਅਧਿਆਪਕ ਫ਼ਰੰਟ ਵਲੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਮੰਗ ਪੱਤਰ !

admin

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਦਿਅਕ ਸੰਸਥਾਵਾਂ ਨੇ ਅਜ਼ਾਦੀ ਦਿਵਸ ਮਨਾਇਆ !

admin

3704 ਮਾਨਸਾ ਅਧਿਆਪਕਾਂ ਵੱਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਗੱਲਬਾਤ !

admin