Punjab

ਸੰਯੁਕਤ ਮੋਰਚੇ ਵੱਲੋਂ ਚਾਰ ਘੰਟੇ ਡੀਸੀ ਦਫ਼ਤਰ ਦਾ ਘਿਰਾਓ  !

ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਗੇਟ ਅੱਗੇ ਧਰਨਾ।
ਚੰਡੀਗੜ੍ਹ/ਜਲੰਧਰ – ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦੇ ਦਫਤਰਾਂ ਦੇ 11 ਤੋਂ 3 ਵਜੇ ਤੱਕ ਘਿਰਾਓ ਕਰਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਦੀ ਰਫ਼ਤਾਰ ਨੂੰ ਤੇਜ਼ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਲਾਏ ਜਾ ਰਹੇ ਕੱਟ ਵਿਰੁੱਧ ਸਖਤ ਰੋਹ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੱਟ ਨੂੰ ਸਖਤੀ ਨਾਲ ਰੋਕਣ ਦੀ ਮੰਗ ਕਰਦਿਆਂ ਸਰਕਾਰ ਨੂੰ ਝੋਨੇ ਦੇ ਖਰੀਦ ਦੇ ਸੀਜ਼ਨ ਦੀ ਡੈਡਲਾਈਨ ਨੂੰ ਵਧਾਉਣ ਦਾ ਐਲਾਨ ਫੌਰੀ ਕਰਨ ਦੀ ਮੰਗ ਕੀਤੀ। ਡੀਏਪੀ ਦੀ ਥੁੜ ਨੂੰ ਦੂਰ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਚੁੱਕਦਿਆਂ ਕਿਸਾਨਾਂ ਨੇ ਡੀਏਪੀ ਦੀ ਕਾਲਾਬਾਜ਼ਾਰੀ ਨੂੰ ਨੱਥ ਪਾਉਣ ਦੀ ਮੰਗ ਵੀ ਕੀਤੀ।
ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਪੈਦਾ ਕੀਤੇ ਹਾਲਤਾਂ ਨੇ ਕਿਸਾਨ ਨੂੰ ਘੱਟ ਰੇਟ ਤੇ ਝੋਨਾ ਵੇਚਣ ਲਈ ਮਜਬੂਰ ਕਰ ਦਿੱਤਾ ਹੈ। ਕੁੱਝ ਲਾਲਚੀ ਕਿਸਮ ਦੇ ਸ਼ੈਲਰ ਮਾਲਕ ਅਤੇ ਆੜਤੀਆਂ ਗਠਜੋੜ ਮੰਡੀਆਂ ਵਿੱਚ ਕਿਸਾਨ ਦੀ ਮਿਹਨਤ ਨੂੰ ਲੁੱਟਣ ਲਈ ਸਰਗਰਮ ਹੋ ਗਿਆ ਹੈ ਉਨ੍ਹਾਂ ਇਸ ਲੁੱਟ ਨੂੰ ਤੁਰੰਤ ਰੋਕਣ ਲਈ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਮੰਗ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਹਾਲੇ ਵੀ ਮੰਡੀਆਂ ਵਿੱਚ ਪੀਆਰ-126 ਅਤੇ ਹਾਈਬ੍ਰਿਡ ਕਿਸਮਾਂ ਨੂੰ ਖ੍ਰੀਦਣ ਤੋਂ  ਆਨਾਕਾਨੀ ਕੀਤੀ ਜਾ ਰਹੀ ਹੈ। ਮੋਰਚੇ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਕਹਿਣ ਤੇ ਪੀਆਰ 126 ਬੀਜਣ ਵਾਲੇ ਕਿਸਾਨਾਂ ਦੀ ਹੋ ਰਹੀ ਲੁੱਟ ਦੀ ਭਰਪਾਈ ਕਰਨ ਦੀ ਕੀ ਉਹ ਜ਼ਿੰਮੇਵਾਰੀ ਚੁੱਕਣਗੇ?
ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਪਰਾਲੀ ਦੇ ਮਾਮਲੇ ਵਿੱਚ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਸਖਤੀ ਨੂੰ ਬੇਲੋੜੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਵਾਰ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦੇ ਫੇਲ੍ਹ ਹੋ ਜਾਣ ਕਾਰਨ ਪ੍ਰੇਸ਼ਾਨ ਕਿਸਾਨਾਂ ਕੋਲ ਅਗਲੀ ਫਸਲ ਦੀ ਬਿਜਾਈ ਲਈ ਸਮੇਂ ਦੀ ਘਾਟ ਦੀਆਂ ਹਾਲਤਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਅੱਜ ਦੇ ਇਕੱਠਾਂ ਨੂੰ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ, ਹਰਮੀਤ ਸਿੰਘ ਕਾਦੀਆਂ, ਰਾਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਡਾ.ਸਤਨਾਮ ਸਿੰਘ ਅਜਨਾਲਾ, ਪ੍ਰੇਮ ਸਿੰਘ ਭੰਗੂ, ਹਰਜਿੰਦਰ ਸਿੰਘ ਟਾਂਡਾ, ਗੁਰਮੀਤ ਸਿੰਘ ਮਹਿਮਾ, ਨਿਰਵੈਲ ਸਿੰਘ ਡਾਲੇਕੇ, ਬਲਦੇਵ ਸਿੰਘ ਨਿਹਾਲਗੜ੍ਹ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਬਲਜੀਤ ਸਿੰਘ ਗਰੇਵਾਲ, ਬੂਟਾ ਸਿੰਘ ਸ਼ਾਦੀਪੁਰ, ਕੰਵਲਪ੍ਰੀਤ ਸਿੰਘ ਪੰਨੂੰ, ਬਿੰਦਰ ਸਿੰਘ ਗੋਲੇਵਾਲਾ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਮਲੂਕ ਸਿੰਘ ਹੀਰਕੇ ਅਤੇ ਸੁੱਖ ਗਿੱਲ ਮੋਗਾ ਆਦਿ ਨੇ ਸੰਬੋਧਨ ਕੀਤਾ।

Related posts

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਲੂਆਂ ਵੱਲੋਂ ਸ਼ਰਧਾਂਜਲੀਆਂ !

admin

ਕਿਸਾਨ ਆਗੂ ਡੱਲੇਵਾਲ ਦਾ ਹਾਲ ਜਾਨਣ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ

admin

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

admin