Punjab

‘ਸੰਯੁਕਤ ਸਮਾਜ ਮੋਰਚਾ’ ‘ਮੰਜੇ’ ‘ਤੇ ਚੋਣਾਂ ਲੜੇਗਾ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਚੋਣ ਮੈਦਾਨ ਵਿੱਚ ਉਤਰੀ ਕਿਸਾਨ ਜਥੇਬੰਦੀਆਂ ਦੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਦੇ ਨਾਂ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ ਤੇ ਹੁਣ ਉਸਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤਾ ਗਿਆ ਹੈ। ਸੰਯੁਕਤ ਸਮਾਜ ਮੋਰਚਾ ਚੋਣ ਨਿਸ਼ਾਨ ‘ਮੰਜੇ’ ਨਾਲ ਚੋਣਾਂ ਲੜੇਗਾ।

ਹਾਲਾਂਕਿ ਕਿਸਾਨਾਂ ਵੱਲੋਂ ਚੋਣ ਕਮਿਸ਼ਨ ਤੋਂ ਟਰੈਕਟਰ ਜਾਂ ਫਿਰ ਹੱਲ ਜੋਤਦੇ ਕਿਸਾਨ ਦੀ ਚੋਣ ਨਿਸ਼ਾਨ ਵਜੋਂ ਮੰਗ ਕੀਤੀ ਗਈ ਸੀ ਪਰ ਉਸ ਬੇਨਤੀ ਨੂੰ ਵੀ ਰੱਦ ਕਰ ਦਿੱਤਾ ਗਿਆ। ਪਹਿਲੀ ਵਾਰ ਸਿਆਸਤ ਵਿੱਚ ਉਤਰੇ ਕਿਸਾਨਾਂ ਨੂੰ ਆਪਣੀ ਪਾਰਟੀ ਰਜਿਸਟਰਡ ਕਰਵਾਉਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਨਵਰੀ ਵਿੱਚ ਰਜਿਸਟ੍ਰੇਸ਼ਨ ਲਈ ਦਿੱਤੀ ਗਈ ਅਰਜ਼ੀ 12 ਜਨਵਰੀ ਨੂੰ ਇਤਰਾਜ਼ਾਂ ਨਾਲ ਵਾਪਸ ਭੇਜ ਦਿੱਤੀ ਗਈ ਸੀ, ਇਸ ਲਈ ਮੋਰਚੇ ਨੇ 24 ਜਨਵਰੀ ਨੂੰ ਦੁਬਾਰਾ ਅਰਜ਼ੀ ਦਿੱਤੀ ਸੀ। ਉਮੀਦਵਾਰਾਂ ਦੇ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕਿਸਾਨਾਂ ਦੀ ਪਾਰਟੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਪਰ ਉਸ ਵੇਲੇ ਤੱਕ ਉਮੀਦਵਾਰ ਆਜ਼ਾਦ ਨਾਮਜ਼ਦਗੀਆਂ ਭਰ ਚੁੱਕੇ ਸਨ।

ਪਾਰਟੀ ਨੂੰ ਅਜੇ ਇਤਰਾਜ਼ ਮੰਗਣ ਲਈ ਵਾਲਾ 4 ਅਖਬਾਰਾਂ ਵਿੱਚ ਜਨਤਕ ਨੋਟਿਸ ਦੇਣ ਲਈ ਕਿਹਾ ਗਿਆ ਹੈ।ਕਿਸਾਨਾਂ ਦਾ ਇਹ ਸਿਆਸੀ ਫਰੰਟ ਜਨਤਕ ਨੋਟਿਸ ਜਾਰੀ ਹੋਣ ਤੋਂ ਇਕ ਮਹੀਨੇ ਬਾਅਦ ਹੀ ਪਾਰਟੀ ਵਜੋਂ ਰਜਿਸਟਰਡ ਹੋ ਸਕਦਾ ਹੈ, ਜੇਕਰ ਕੋਈ ਇਤਰਾਜ਼ ਨਾ ਆਇਆ ਹੋਵੇ। ਹਾਲਾਂਕਿ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਆਜ਼ਾਦ ਉਮੀਦਵਾਰਾਂ ਨੂੰ ਇੱਕੋ ਚੋਣ ਨਿਸ਼ਾਨ ਅਲਾਟ ਕੀਤਾ ਜਾਵੇ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin