Punjab

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਅਰਸ਼ ਡੱਲਾ ‘ਤੇ ਲੱਗਾ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ !

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ।

ਫ਼ਰੀਦਕੋਟ – ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ’ਚ ਬੈਠੇ ਗਰਮਖ਼ਿਆਲੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਪੰਕਕ ਸੰਗਠਨਾਂ ਨਾਲ ਜੁੜੇ ਨੌਜੁਆਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ।

ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਸ ਮਾਮਲੇ ’ਚ ਯੂ.ਏ.ਪੀ.ਏ. ਲਗਾਉਣ ਬਾਰੇ ਫਰੀਦਕੋਟ ਦੀ ਅਦਾਲਤ ਨੂੰ ਲਿਖਤੀ ਜਾਣਕਾਰੀ ਦਿਤੀ ਹੈ। ਯੂ.ਏ.ਪੀ.ਏ. ਲਾਗੂ ਹੋਣ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਜੋ ਪਹਿਲਾਂ ਹੀ ਐਨ.ਐਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਵਾਰਿਸ ਪੰਜਾਬ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ’ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸੰਸਥਾ ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਵਿੱਤ ਸਕੱਤਰ ਰਹੇ ਗੁਰਪ੍ਰੀਤ ਸਿੰਘ ਹਰੀਨੌ ਨੇ ਸੰਸਥਾ ਛੱਡ ਦਿਤੀ ਸੀ।

ਗੁਰਪ੍ਰੀਤ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਚਾਲੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ ਅਤੇ ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵਿਦੇਸ਼ ’ਚ ਬੈਠੇ ਅਰਸ਼ ਡੱਲਾ ਦੀ ਇਸ ਕਤਲ ਨੂੰ ਅੰਜਾਮ ਦੇਣ ’ਚ ਭੂਮਿਕਾ ਹੈ। ਇਸ ਤੋਂ ਬਾਅਦ ਪੁਲਿਸ ਨੇ ਇਸ ਕੇਸ ’ਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਵਲੋਂ ਕਤਲ ਕੀਤੇ ਗਏ ਦੋਵੇਂ ਸ਼ੂਟਰਾਂ, ਰੇਕੀ ਕਰਨ ਵਾਲੇ 3 ਮੁਲਜ਼ਮਾਂ ਸਮੇਤ ਕੁੱਝ ਹੋਰ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਪੁਲਿਸ ਨੇ ਮਾਮਲੇ ਦੀ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਹੀ ਮਾਮਲੇ ’ਚ ਯੂ.ਏ.ਪੀ.ਏ. ਦੀ ਧਾਰਾ ਵੀ ਲਗਾ ਦਿਤੀ ਹੈ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ 

Bunty

ਪੰਜਾਬ ਦੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ !

admin

ਚੰਡੀਗੜ੍ਹ ਲਾਗੇ ਵਸੇ ਸਿਸਵਾਂ ਪਿੰਡ ਦੀ ਸੈਕੜੇ ਕਰੋੜ ਰੁਪਏ ਦੀ ਕੀਮਤ ਵਾਲੀ 125 ਏਕੜ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ : ਕੁਲਦੀਪ ਸਿੰਘ ਧਾਲੀਵਾਲ

Bunty