Punjab

ਸੰਸਦ ਮੈਂਬਰ ਗੁਰਜੀਤ ਔਜਲਾ ਵਲੋਂ ਪੋਲੈਂਡ ਆਏ ਵਿਦਿਆਰਥੀਆਂ ਨਾਲ ਮੁਲਾਕਾਤ

ਵਾਰਸਾ  – ਯੂਕਰੇਨ ਤੇ ਰੂਸ ਵਿਚਾਲੇ ਛਿੜੀ ਜੰਗ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ। ਯੂਕਰੇਨ ਵਿੱਚ ਫ਼ਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਅੰਮ੍ਰਿਤਸਰ ਦੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਪੋਲੈਂਡ ਪਹੁੰਚ ਹੋਏ ਹਨ। ਗੁਰਜੀਤ ਔਜਲਾ ਨੇ ਅੱਜ ਯੂਕਰੇਨ ਤੋਂ ਵਾਰਸਾ, ਪੋਲੈਂਡ ਆਏ ਵਿਦਿਆਰਥੀਆਂ ਨਾਲ ਗੁਰਦੁਆਰਾ ਸਾਹਿਬ ਅਤੇ ਹਿੰਦੂ ਭਵਨ ਮੰਦਿਰ ਵਿਖੇ ਮੁਲਾਕਾਤ ਕੀਤੀ। ਗੁਰਜੀਤ ਔਜਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਜ਼ੁਬਾਨੀ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਜੋ ਅਗਲੇਰੀ ਕਾਰਵਾਈ ਲਈ ਲਾਹੇਵੰਦ ਰਹੇਗੀ। ਵਾਰਸਾ ਤੋਂ ਉਹ ਯੂਕ੍ਰੇਨ ਬਾਰਡਰ ‘ਤੇ ਵਿਦਿਆਰਥੀਆਂ ਦੀ ਮਦਦ ਲਈ ਰਵਾਨਾ ਹੋ ਰਹੇ ਹਨ।

ਦੱਸਣਯੋਗ ਹੈ ਕਿ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਬੀਤੇ ਦਿਨ ਪੋਲੈਂਡ ਲਈ ਰਵਾਨਾ ਹੋਏ ਸਨ। ਉਹ ਚਾਰ ਦਿਨਾਂ ਵਾਸਤੇ ਪੋਲੈਂਡ ਗਏ ਹਨ। ਜਾਣ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਹ ਭਾਰਤੀ ਵਿਦਿਆਰਥੀਆਂ ਦੀ ਮਦਦ ਕਰਨ ਲਈ ਉਥੇ ਜਾ ਰਹੇ ਹਨ ਅਤੇ ਭਾਰਤੀ ਵਿਦਿਆਰਥੀਆਂ ਨੂੰ ਉਥੋਂ ਸੁਰੱਖਿਅਤ ਕੱਢ ਕੇ ਵਾਪਸ ਭਾਰਤ ਲਿਆਂਦਾ ਜਾਵੇਗਾ। ਉਨ੍ਹਾਂ ਪੋਲੈਂਡ ‘ਚ ਰਹਿੰਦੇ ਆਪਣੇ ਦੋਸਤਾਂ, ਮਿੱਤਰਾਂ ਅਤੇ ਹੋਰ ਪੰਜਾਬੀ ਭਾਈਚਾਰੇ ਨੂੰ ਅਪੀਲ ਵੀ ਕੀਤੀ ਕਿ ਉਹ ਕਿ ਉਹ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਵਿਚੋਂ ਕੱਢਣ ਲਈ ਉਨ੍ਹਾਂ ਦੀ ਮਦਦ ਕਰਨ। ਔਜਲਾ ਨੇ ਕਿਹਾ ਕਿ ਖਾਰਕੀਵ ਅਤੇ ਸੁਮੀ ਵਿਚ ਫਸੇ ਸਾਡੇ ਲੋਕਾਂ ਨੂੰ ਬਚਾਉਣ ਲਈ ਜੋ ਵੀ ਯਤਨ ਕਰਨੇ ਪੈਣਗੇ ਕਰਾਂਗੇ। ਭਾਰਤ ਵਿਚ ਰਹਿੰਦਿਆਂ ਅਜਿਹਾ ਕਰਨਾ ਥੋੜ੍ਹਾ ਔਖਾ ਹੈ ਕਿਉਂਕਿ ਸਮੇਂ ਦਾ ਬਹੁਤ ਫਰਕ ਹੈ ਉਨ੍ਹਾਂ ਨਾਲ ਜੁੜਨ ਵਿਚ ਮੁਸ਼ਕਲ ਆਉਂਦੀ ਹੈ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin