Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਦੀ ਸੇਵਾ ਆਰੰਭ

ਅੰਮ੍ਰਿਤਸਰ – ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਅੱਜ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਸਮੇਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਸਤਨਾਮ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ।
ਇਸੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ ਦੇ ਪੱਤਰਿਆਂ ਦੀ ਸੇਵਾ ਆਰੰਭ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ, ਇਹ ਸੇਵਾ ਮਾਹਿਰਾਂ ਦੀ ਨਿਗਰਾਨੀ ਵਿਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੋਨੇ ਦੇ ਪੱਤਰਿਆਂ ਦੀ ਚਮਕ ਖਰਾਬ ਹੋ ਰਹੀ ਸੀ, ਜਿਸ ਨੂੰ ਲੈ ਕੇ ਮਾਹਿਰਾਂ ਦੀ ਰਾਇ ਅਨਸੁਾਰ ਇਸ ਸੇਵਾ ਸ਼ੁਰੂ ਕੀਤੀ ਗਈ ਹੈ। ਸੇਵਾ ਦੌਰਾਨ ਮੁਰੰਮਤ ਲਈ ਪੁਰਾਤਨ ਰਵਾਇਤ ਅਨੁਸਾਰ ਕਾਰਜ ਕੀਤੇ ਜਾਣਗੇ ਅਤੇ ਖਰਾਬ ਹੋਏ ਪੱਤਰਿਆਂ ਨੂੰ ਬਦਲਿਆ ਜਾਵੇਗਾ। ਐਡਵੋਕੇਟ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਿਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਸਮੁੱਚੇ ਜਥੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਤਿਗੁਰੂ ਨੇ ਇਨ੍ਹਾਂ ਪਾਸੋਂ ਪਹਿਲਾਂ ਵੀ ਵੱਡੀਆਂ ਸੇਵਾਵਾਂ ਲਈਆਂ ਹਨ। ਇਸ ਮੌਕੇ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਸਤਿਗੁਰੂ ਦੀ ਮਿਹਰ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਦਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੇਵਾ ਦੀ ਨਿਗਰਾਨੀ ਲਈ ਡਾ. ਭੁਪਿੰਦਰ ਸਿੰਘ ਪ੍ਰੋਫੈਸਰ ਆਈ.ਆਈ.ਟੀ. ਰੁੜਕੀ, ਇੰਜੀ: ਡਾ. ਕਾਇਜ਼ਾਕ ਬੜੌਦਾ ਅਤੇ ਸ੍ਰੀ ਪੰਕਜ ਦੱਤਾ ਆਦਿ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਿਰਮਿੰਘਮ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਨਾਮ ਸਿੰਘ ਜੱਸਲ, ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਕਥਾਵਾਚਕ ਸ. ਗੁਰਬਖ਼ਸ਼ ਸਿੰਘ ਗੁਲਸ਼ਨ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਅਵਤਾਰ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਭਾਈ ਸੁਰਿੰਦਰ ਸਿੰਘ, ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਭਾਈ ਜਸਵਿੰਦਰ ਸਿੰਘ, ਭਾਈ ਸੁਖਦੇਵ ਸਿੰਘ ਭੋਗਲ, ਭਾਈ ਇਕਬਾਲ ਸਿੰਘ, ਭਾਈ ਪਾਲ ਸਿੰਘ ਕੀਨੀਆ, ਭਾਈ ਭਜਨ ਸਿੰਘ, ਡਾ. ਭੁਪਿੰਦਰ ਸਿੰਘ ਆਈ.ਆਈ.ਟੀ. ਰੁੜਕੀ, ਇੰਜੀ: ਡਾ. ਕਾਇਜ਼ਾਕ ਬੜੌਦਾ, ਸ੍ਰੀ ਪੰਕਜ ਦੱਤਾ ਆਦਿ ਮੌਜੂਦ ਸਨ।

Related posts

ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ !

admin

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਮੁੜ ਵਿਰੋਧ

editor

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

editor