India

ਸੱਜਣ ਕੁਮਾਰ ਖਿਲਾਫ਼ ਫ਼ੈਸਲਾ 31 ਨੂੰ

ਨਵੀਂ ਦਿੱਲੀ – ਦਿੱਲੀ ਦੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਵਿਚ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਪਹਿਲਾਂ ਅੱਜ ਫੈਸਲਾ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ’ਤੇ ਬਹਿਸ ਲਈ ਸਮਾਂ ਮੰਗੇ ਜਾਣ ਮਗਰੋਂ ਕੋਰਟ ਨੇ ਫੈਸਲਾ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ। ਇਹ ਕੇਸ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ ਕੋਰਟ ਨੇ ਦੋਵਾਂ ਧਿਰਾਂ ਦੀ ਅੰਤਿਮ ਜਿਰ੍ਹਾ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲੀਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਸੀ।

Related posts

ਡੋਨਾਲਡ ਟਰੰਪ ਦਾ 25% ਟੈਕਸ ਭਾਰਤੀ ਨਿਰਯਾਤਕਾਂ ‘ਤੇ ਮਾੜਾ ਅਸਰ ਪਾਵੇਗਾ !

admin

ਹਾਈਵੇਅ ‘ਤੇ ਅਚਾਨਕ ਰੁਕਣਾ ਲਾਪਰਵਾਹੀ ਦਾ ਦੋਸ਼ੀ ਮੰਨਿਆ ਜਾਵੇਗਾ: ਸੁਪਰੀਮ ਕੋਰਟ

admin

ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ

admin