Punjab

ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਅੰਮ੍ਰਿਤਸਰ – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਬਣੇ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਇਹ ਚੋਣ ਸ਼ੁਰੂ ਕੀਤੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਜੰਦਰ ਸਿੰਘ ਧਾਮੀ ਤੇ ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਦਾ ਨਾਮ ਪੇਸ਼ ਕੀਤਾ ਗਿਆ। ਵੋਟਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ। ਹਰਜਿੰਦਰ ਸਿੰਘ ਧਾਮੀ ਨੂੰ 122 ਤੇ ਵਿਰੋਧੀ ਧਿਰ ਦੇ ਮਾਸਟਰ ਮਿੱਠੂ ਸਿੰਘ ਨੂੰ 19 ਵੋਟਾਂ ਪਈਆਂ। ਕੁੱਲ 142 ਵਿਚੋਂ ਇਕ ਵੋਟ ਰੱਦ ਹੋਈ।ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿਗ ਕਮੇਟੀ ਦੇ ਮੈਬਰਾਂ ਦੀ ਚੋਣ ਵੀ ਜਨਰਲ ਇਜਲਾਸ ਵਿਚ ਪ੍ਰਧਾਨ ਦੀ ਚੋਣ ਤੋਂ ਬਾਅਦ ਮੁਕੰਮਲ ਕੀਤੀ ਗਈ। ਇਕੱਤਰਾਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਬਲਬੀਰ ਸਿੰਘ ਘੁੰਣਸ, ਭਾਈ ਗੋਬਿੰਦ ਸਿੰਘ ਲੌੰਗੋਵਾਲ ਆਦਿ ਮੈਂਬਰ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦੇ ਕੁੱਲ ਮੈਂਬਰ 170 ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਪੰਦਰਾਂ ਮੈਂਬਰ ਨਾਮਜ਼ਦ ਹੁੰਦੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਪੰਜਾਂ ਤਖ਼ਤਾਂ ਦੇ ਜਥੇਦਾਰ ਸ਼ਾਮਲ ਹਨ। 23 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਕੁਲ 160 ਮੈਂਬਰਾਂ ਵਿਚੋਂ142 ਨੇ ਚੋਣ ਵਿਚ ਭਾਗ ਲਿਆ।ਦੱਸ ਦੇਈਏ ਕਿ ਅਰਦਾਸ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਸ਼ਾਮਲ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸੀਨੀਅਰ ਆਗੂ ਇਸ ਅਰਦਾਸ ਸਮਾਗਮ ਵਿਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਗਨ ਸਕੀਮਾਂ, ਪੈਨਸ਼ਨਾਂ, ਆਟਾ ਦਾਲ ਆਦਿ ਜਿਹੜੀਆਂ ਸਕੀਮਾਂ ਬੰਦ ਹੋਈਆਂ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਪੰਜਾਬ ਦੇ ਲੋਕ ਲਾਰੇ ਲਗਾਉਣ ਵਾਲਿਆਂ ‘ਤੇ ਭਰੋਸਾ ਨਾ ਕਰਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin