International

ਹਰਦੀਪ ਨਿੱਝਰ ਦੇ ਸਾਥੀ ਦੇ ਘਰ ਤੇ ਚੱਲੀਆਂ ਗੋਲੀਆਂ

ਸਰੀ – ਬ੍ਰਿਟਿਸ਼ ਕੋਲੰਬੀਆ ਦੇ ਸਰੀ ਕਸਬੇ ਵਿੱਚ 18 ਜੂਨ ਨੂੰ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਇੱਕ ਸਾਥੀ ਦੇ ਘਰ ’ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡੀਅਨ ਪੁਲਸ ਦਾ ਕਹਿਣਾ ਹੈ ਕਿ ਉਹ ਸਾਊਥ ਸਰੀ ਇਲਾਕੇ ਦੇ ਇੱਕ ਘਰ ਵਿੱਚ ਰਾਤ ਦੇ ਸਮੇਂ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ, ਜਿਸ ਬਾਰੇ ਸਥਾਨਕ ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਇੱਕ ਪ੍ਰਮੁੱਖ ਸਿੱਖ ਕਾਰਕੁਨ ਦਾ ਘਰ ਹੈ।
ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਮੁਤਾਬਕ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਦੇਰ ਰਾਤ 1:20 ਵਜੇ 154ਵੀਂ ਸਟਰੀਟ ਦੇ 2800 ਬਲਾਕ ਦੇ ਨੇੜੇ ਇੱਕ ਘਰ ਵਿੱਚ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ ਸੀ। ਬੀ.ਸੀ. ਗੁਰਦੁਆਰਾ ਕੌਂਸਲ ਦੇ ਬੁਲਾਰੇ ਮੁਤਾਬਕ ਇਹ ਘਰ ਸਿਮਰਨਜੀਤ ਸਿੰਘ ਦਾ ਹੈ, ਜੋ ਮਾਰੇ ਗਏ ਖਾਲਿਸਤਾਨ ਸਮਰਥਕ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਦੋਸਤ ਸੀ। ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਜੂਨ ਵਿੱਚ ਸਰੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ।
ਕਾਰਪੋਰਲ ਸਰਬਜੀਤ ਸੰਘਾ ਨੇ ਦੱਸਿਆ ਕਿ ਅਧਿਕਾਰੀਆਂ ਨੇ ਇਲਾਕੇ ਦੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਅਤੇ ਘਟਨਾ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin