Punjab

ਹਰਪਾਲ ਸਿੰਘ ਚੀਮਾ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਅਗਵਾਈ ਕਰਨਗੇ !

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ, ਨਸ਼ੀਲੀ ਦਵਾਈਆਂ ਦੇ ਤਸਕਰਾਂ ‘ਤੇ ਕਾਰਵਾਈ ਕਰਨ ਲਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਹ ਫੋਰਸ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ ਨੂੰ ਅਪਡੇਟ ਕਰਕੇ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਵਿੱਢੀ ਜੰਗ ਤਹਿਤ ਇੱਕ ਹੋਰ ਵੱਡਾ ਕਦਮ ਚੱਕਿਆ ਹੈ। ਸਰਕਾਰ ਨੇ ਪੰਜ ਮੈਂਬਰੀ ਸਬ-ਕਮੇਟੀ ਬਣਾਈ ਹੈ ਜੋ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਜਦਕਿ ਕਮੇਟੀ ਵਿੱਚ ਅਮਨ ਅਰੋੜਾ, ਬਲਵੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਨਪ੍ਰੀਤ ਸੌਂਦ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ।

ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ 500 ਕਿਲੋਮੀਟਰ ਲੰਬੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਕਾਰਨ, ਅੰਤਰਰਾਸ਼ਟਰੀ ਫੌਜ ਅਤੇ ਸੁਰੱਖਿਆ ਏਜੰਸੀਆਂ ਹਰ ਵੇਲੇ ਤਿਆਰ ਰਹਿੰਦੀਆਂ ਹਨ, ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਤਾਕਤ ਘਟਨਾ ਨੂੰ ਅੰਜਾਮ ਨਾ ਦੇ ਸਕੇ। ਨਸ਼ੇ ਦੇ ਤਸਕਰ ਡਰੋਨ ਅਤੇ ਹੋਰ ਨਵੇਂ ਤਰੀਕਿਆਂ ਨਾਲ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਖੇਪ ਭੇਜ ਰਹੇ ਹਨ, ਜਿਸ ਨੂੰ ਬੀਐਸਐਫ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਅਕਸਰ ਫੜ ਲੈਂਦੀਆਂ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin