ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ‘ਚ ਮੱਥਾ ਟੇਕਣ ਮਗਰੋਂ ਬਾਦਲ ਪਰਿਵਾਰ ਵੱਲੋਂ ਪਿਛਲੇ ਅਨੇਕਾਂ ਵਰ੍ਹਿਆਂ ਤੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ।
ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹ ਸਿੱਖ ਕੌਮ ਦੇ ਸਾਰੇ ਹੀ ਸ਼ਹੀਦਾਂ ਨੂੰ ਨਮਨ ਕਰਦੇ ਹਨ ‘