India

ਹਰਿਆਣਾ ’ਚ ਲਗਾਤਾਰ ਤੀਜੀ ਵਾਰ ਬਣੇਗੀ ਭਾਜਪਾ ਸਰਕਾਰ

ਚੰਡੀਗੜ੍ਹ – ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ਵਿਚੋਂ 89 ਦੇ ਨਤੀਜੇ ਆ ਗਏ ਹਨ ਜਿਸ ਵਿਚ ਭਾਜਪਾ ਨੇ ਬਹੁਮਤ ਹਾਸਲ ਕਰਦਿਆਂ 48 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ ਜਦਕਿ ਕਾਂਗਰਸ ਨੇ 37 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ ਅਤੇ ਆਜ਼ਾਦ ਅਤੇ ਹੋਰ 5 ਸੀਟਾਂ ’ਤੇ ਜੇਤੂ ਰਹੇ। ਭਾਜਪਾ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਅੱਠ ਸੀਟਾਂ ਦਾ ਫਾਇਦਾ ਹੋਇਆ ਹੈ। ਭਾਜਪਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਤੋਂ ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਗੜ੍ਹੀ ਸਾਂਪਲਾ ਸੀਟਾਂ ਤੋਂ ਜਿੱਤ ਗਏ ਹਨ। ਕਾਂਗਰਸ ਨੇ ਇਨ੍ਹਾਂ ਨਤੀਜਿਆਂ ਨੂੰ ਹੈਰਾਨੀਜਨਕ ਦੱਸਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੀਆਂ ਆਸਾਂ ਮੁਤਾਬਕ ਨਹੀਂ ਆਏ। ਇਹ ਵੀ ਜਾਣਕਾਰੀ ਮਿਲੀ ਹੈ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 12 ਅਕਤੂਬਰ ਨੂੰ ਹੋ ਸਕਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵੋਟਰਾਂ ਦਾ ਧੰਨਵਾਦ ਵੀ ਕੀਤਾ। ਸੈਣੀ ਨੇ ਕਿਹਾ ਕਿ ਮੈਂ ਇਸ ਦਾ ਪੂਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਦਿੰਦਾ ਹਾਂ। ਉਨ੍ਹਾਂ ਦੇ ਆਸ਼ੀਰਵਾਦ ਨਾਲ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਵਿਚ ਹਰਿਆਣਾ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ ਹੈ। ਸੈਣੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੀ ਜਿੱਤ ਲਈ ਕੀਤੀ ਸਖ਼ਤ ਮਿਹਨਤ ਲਈ ਧੰਨਵਾਦ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਤੇ ਲਾਡਵਾ ਹਲਕੇ ਤੋਂ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਨੇ ਹਲਕੇ ਤੋਂ 16054 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਕਾਂਗਰਸ ਦੇ ਉਮੀਦਵਾਰ ਮੇਵਾ ਸਿੰਘ ਅਤੇ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਚੀਮਾ ਨੂੰ ਹਰਾਇਆ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin