India

ਹਰਿਆਣਾ ਤੇ ਜੰਮੂ-ਕਸ਼ਮੀਰ ’ਚ ਭਾਜਪਾ ਦੀਆਂ ‘ਡਬਲ ਇੰਜਣ’ ਸਰਕਾਰਾਂ ਦਾ ਅੰਤ ਹੋਣ ਜਾ ਰਿਹੈ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ‘ਡਬਲ ਇੰਜਣ’ ਸਰਕਾਰ ਦਾ ਮਤਲਬ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਬੇਰਜ਼ਗਾਰੀ ਹੈ ਅਤੇ ਇਸ ਕਾਰਨ ਹਰਿਆਣਾ ਤੇ ਜੰਮੂੁ-ਕਸ਼ਮੀਰ ਵਿੱਚ ਭਾਜਪਾ ਦੀਆਂ ਡਬਲ ਇੰਜਣ ਸਰਕਾਰਾਂ ਦਾ ਅੰਤ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਇਹ ਦਾਅਵਾ ਛਤਰਸਾਲ ਸਟੇਡੀਅਮ ’ਚ ‘ਜਨਤਾ ਦੀ ਅਦਾਲਤ’ ਪ੍ਰੋਗਰਾਮ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧਦਿਆਂ ਕੀਤਾ। ‘ਆਪ’ ਮੁਖੀ ਨੇ ਆਖਿਆ, ‘‘ਮੈਂ ਪ੍ਰਧਾਨ ਮੰਤਰੀ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਐੱਨਡੀਏ ਸ਼ਾਸਿਤ 22 ਸੂਬਿਆਂ ’ਚ ਮੁਫ਼ਤ ਬਿਜਲੀ ਦੇਣ ਦੀ ਚੁਣੌਤੀ ਦਿੰਦਾ ਹਾਂ। ਜੇਕਰ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ।’’ ਕੇਜਰੀਵਾਲ ਨੇ ਆਖਿਆ ਕਿ ਦਿੱਲੀ ’ਚ ਜਮਹੂਰੀਅਤ ਨਹੀਂ ਅਤੇ ਇੱਥੇ ਉਪ ਰਾਜਪਾਲ ਦਾ ਰਾਜ ਹੈ। ਭਾਜਪਾ ਗਰੀਬ ਵਿਰੋਧੀ ਹੈ, ਜਿਸ ਨੇ ਦਿੱਲੀ ’ਚ ਬੱਸ ਮਾਰਸ਼ਲਾਂ, ਡਾਟਾ ਐਂਟਰੀ ਅਪਰੇਟਰਾਂ ਨੂੰ ਹਟਾ ਦਿੱਤਾ ਅਤੇ ਹੋਮਗਾਰਡਾਂ ਦੀ ਤਨਖਾਹ ਰੋਕ ਲਈ। ਭਾਜਪਾ ਨੇ ਬਿਜਲੀ, ਪਾਣੀ, ਔਰਤਾਂ ਤੋਂ ਬੱਸ ਸਫਰ, ਬਜ਼ੁਰਗਾਂ ਦੀ ਮੁਫ਼ਤ ਤੀਰਥ ਯਾਤਰਾ, ਸਿਹਤ ਤੇ ਸਿੱਖਿਆ ਦੀਆਂ ਸਹੂਲਤਾਂ ਵੀ ਖੋਹ ਲਈਆਂ।

Related posts

ਸ਼੍ਰੀਕ੍ਰਿਸ਼ਨ ਜਨਮ ਭੂਮੀ ਦੇ 10 ਵਰਗ ਕਿੱਲੋਮੀਟਰ ਦੇ ਖੇਤਰ ਨੂੰ ਤੀਰਥ ਅਸਥਾਨ ਐਲਾਨਿਆ

Bunty

ਸੁਪਰੀਮ ਕੋਰਟ ਵੱਲੋਂ ਜੇਲ੍ਹ ਮੈਨੂਅਲ ’ਚੋਂ ਜਾਤੀ ਭੇਦਭਾਵ ਵਾਲੇ ਨਿਯਮ ਹਟਾਉਣ ਦੇ ਹੁਕਮ

Bunty

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin