India

ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਭਲਕੇ

ਚੰਡੀਗੜ੍ਹ- ਹਰਿਆਣਾ ਦੀ ਨਵੀਂ ਚੁਣੀ ਗਈ ਭਾਜਪਾ ਸਰਕਾਰ ਦੇ ਮੁੱਖ ਮੰਤਰੀ 17 ਅਕਤੂਬਰ ਨੂੰ ਸਹੁੰ ਚੁੱਕਣਗੇ। ਅੱਜ ਮੰਗਲਵਾਰ ਹਰਿਆਣਾ ਭਵਨ ਚੰਡੀਗੜ੍ਹ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ ਹੋਈ। ਜਿਸ ਵਿੱਚ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਸ਼ਿਰਕਤ ਕੀਤੀ।
ਦੂਜੇ ਪਾਸੇ ਮੁੱਖ ਸਕੱਤਰ ਦਫ਼ਤਰ ਵੱਲੋਂ ਪੰਚਕੂਲਾ ਜ਼ਿਲ੍ਹੇ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਪੱਤਰ ਲਿਖਿਆ ਗਿਆ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ 17 ਤਰੀਕ ਨੂੰ ਸਾਰੇ ਜ਼ਿਲ੍ਹਿਆਂ ਤੋਂ ਵਿਸ਼ੇਸ਼ ਬੱਸਾਂ ਪੰਚਕੂਲਾ ਆਉਣਗੀਆਂ। ਹਰੇਕ ਬੱਸ ਵਿੱਚ 45 ਫੂਡ ਪੈਕਟਾਂ ਦਾ ਪ੍ਰਬੰਧ ਕੀਤਾ ਜਾਵੇ।ਭਾਜਪਾ ਸਹੁੰ ਚੁੱਕ ਸਮਾਗਮ ਦੇ ਬਹਾਨੇ ਮਹਾਰਾਸ਼ਟਰ ਅਤੇ ਝਾਰਖੰਡ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਭਾਜਪਾ ਨੇ ਇੱਥੇ 50 ਹਜ਼ਾਰ ਦੀ ਭੀੜ ਇਕੱਠੀ ਕਰਕੇ ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਆ’ ਦੇ ਖਿਲਾਫ ਐਨ.ਡੀ.ਏ.ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਕਾਰਨ ਸਹੁੰ ਚੁੱਕਣ ਦਾ ਸਥਾਨ ਪਰੇਡ ਗਰਾਊਂਡ ਤੋਂ ਬਦਲ ਕੇ ਸ਼ਾਲੀਮਾਰ ਗਰਾਊਂਡ ਕਰ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ, ਭਾਜਪਾ ਸ਼ਾਸਤ 16 ਸੂਬਿਆਂ ਦੇ ਮੁੱਖ ਮੰਤਰੀ ਅਤੇ ਸਹਿਯੋਗੀ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਭਲਕੇ 16 ਅਕਤੂਬਰ ਨੂੰ ਪੰਚਕੂਲਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਕੇਂਦਰੀ ਲੀਡਰਸ਼ਿਪ ਦੇ ਦੋ ਨਿਗਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਹਿੱਸਾ ਲੈਣਗੇ।
ਭਾਜਪਾ ਦੇ ਬੁਲਾਰੇ ਪ੍ਰਵੀਨ ਅਥਰੇਆ ਨੇ ਦੱਸਿਆ ਕਿ ਸਮਾਗਮ ਵਿੱਚ ਡਰੋਨ ਦੀਦੀ, ਅਗਾਂਹਵਧੂ ਕਿਸਾਨਾਂ, ਸਫਾਈ ਸੇਵਕਾਂ, ਉਦਯੋਗਪਤੀਆਂ, ਖਿਡਾਰੀਆਂ ਅਤੇ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਸਾਰਿਆਂ ਦੇ ਬੈਠਣ ਲਈ ਵੱਖਰੇ ਬਲਾਕ ਬਣਾਏ ਜਾਣਗੇ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin