India

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਮੰਤਰੀ ਨਾਲ ਕੀਤੀ ਮੁਲਾਕਾਤ !

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਦਿੱਲੀ ਵਾਸੀਆਂ ਨੂੰ ਵੀ ਕੇਂਦਰ ਦੀ ਹਰ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਨਾਲ ਦਿੱਲੀ ਦੇ ਵਿਕਾਸ ਦੀ ਰਫ਼ਤਾਰ ਦੁੱਗਣੀ ਹੋ ਜਾਵੇਗੀ।

ਇਸੇ ਦੌਰਾਨ ਸੈਣੀ ਵੱਲੋਂ ਪ੍ਰਧਾਨ ਮੰਤਰੀ ਨਾਲ ਹਰਿਆਣਾ ਦੇ ਵਿਕਾਸ ਦੀ ਸਮੀਖਿਆ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਚਲਾਏ ਜਾ ਰਹੇ ਇਨ੍ਹਾਂ ਪ੍ਰੋਜੈਕਟਾਂ ਅਤੇ ਕੇਂਦਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਰਿਪੋਰਟ ਵੀ ਲਈ। ਵਿਚਾਰ ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਹਰਿਆਣਾ ਦੇ ਬੁਨਿਆਦੀ ਵਿਕਾਸ ਅਤੇ ਭਵਿੱਖ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਹਰਿਆਣਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟਾਂ ਉਪਰ ਕੰਮ ਕੀਤਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਦੀ ਮਦਦ ਨਾਲ ਕੀਤੇ ਜਾ ਰਹੇ ਹਨ।ਦੋਵਾਂ ਆਗੂਆਂ ਵੱਲੋਂ ਭਵਿੱਖ ਵਿੱਚ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ਦੇ ਟਿਕਾਊ ਵਿਕਾਸ ਅਤੇ ਵਿਕਸਤ ਭਾਰਤ 2047 ਦੇ ਸੰਕਲਪ ਵਿੱਚ ਹਰਿਆਣਾ ਦੀ ਭਾਗੀਦਾਰੀ ਬਾਰੇ ਵੀ ਚਰਚਾ ਕੀਤੀ ਗਈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin