India

ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ‘ਵੰਡਪਾਊ’ ਸਿਆਸਤ ਨੂੰ ਰੱਦ ਕੀਤਾ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵੱਡੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ’ਚ ਕਿਸਾਨਾਂ, ਗਰੀਬਾਂ, ਪੱਛੜਿਆਂ, ਫ਼ੌਜੀਆਂ ਅਤੇ ਨੌਜੁਆਨਾਂ ਦੇ ਅਟੁੱਟ ਵਿਸ਼ਵਾਸ ਦੀ ਜਿੱਤ ਹੈ।
ਸ਼ਾਹ ਨੇ ਇਹ ਵੀ ਕਿਹਾ ਕਿ ‘ਵੀਰਭੂਮੀ’ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ਨਕਾਰਾਤਮਕ ਅਤੇ ਵੰਡਪਾਊ ਸਿਆਸਤ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ ਹੈ ਜੋ ਜਾਤ ਅਤੇ ਖੇਤਰ ਦੇ ਆਧਾਰ ’ਤੇ ਲੋਕਾਂ ਨੂੰ ਵੰਡਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਦੇ ਵਿਕਾਸ ਅਤੇ ਗਰੀਬਾਂ ਦੀ ਭਲਾਈ ਦੇ 10 ਸਾਲਾਂ ਦੇ ਟਰੈਕ ਰੀਕਾਰਡ ਨੂੰ ਚੁਣਿਆ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਫ਼ੌਜੀਆਂ ਦੀ ਧਰਤੀ ਹਰਿਆਣਾ ਨੇ ਉਨ੍ਹਾਂ ਲੋਕਾਂ ਨੂੰ ਸਬਕ ਸਿਖਾਇਆ ਹੈ ਜੋ ਵਿਦੇਸ਼ ਜਾਂਦੇ ਹਨ ਅਤੇ ਅਪਣੇ ਵੋਟ ਬੈਂਕ ਲਈ ਦੇਸ਼ ਦਾ ਅਪਮਾਨ ਕਰਦੇ ਹਨ। ਉਨ੍ਹਾਂ ਕਿਹਾ, ‘‘ਮੈਂ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਹਰਿਆਣਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’’ ਸ਼ਾਹ ਨੇ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਾਰੀਆਂ ਇੱਛਾਵਾਂ ਅਤੇ ਉਮੀਦਾਂ ਨੂੰ ਪੂਰਾ ਕਰੇਗੀ।

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !

admin

ਸਾਂਝੀ ਸੰਸਦੀ ਕਮੇਟੀ: ਪ੍ਰਿਯੰਕਾ ਗਾਂਧੀ ਤੇ ਮਨੀਸ਼ ਤਿਵਾੜੀ ਨੂੰ ਮਿਲ ਸਕਦੀ ਜਿੰਮੇਵਾਰੀ !

admin