India

ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ‘ਵੰਡਪਾਊ’ ਸਿਆਸਤ ਨੂੰ ਰੱਦ ਕੀਤਾ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵੱਡੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ’ਚ ਕਿਸਾਨਾਂ, ਗਰੀਬਾਂ, ਪੱਛੜਿਆਂ, ਫ਼ੌਜੀਆਂ ਅਤੇ ਨੌਜੁਆਨਾਂ ਦੇ ਅਟੁੱਟ ਵਿਸ਼ਵਾਸ ਦੀ ਜਿੱਤ ਹੈ।
ਸ਼ਾਹ ਨੇ ਇਹ ਵੀ ਕਿਹਾ ਕਿ ‘ਵੀਰਭੂਮੀ’ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ਨਕਾਰਾਤਮਕ ਅਤੇ ਵੰਡਪਾਊ ਸਿਆਸਤ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ ਹੈ ਜੋ ਜਾਤ ਅਤੇ ਖੇਤਰ ਦੇ ਆਧਾਰ ’ਤੇ ਲੋਕਾਂ ਨੂੰ ਵੰਡਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਦੇ ਵਿਕਾਸ ਅਤੇ ਗਰੀਬਾਂ ਦੀ ਭਲਾਈ ਦੇ 10 ਸਾਲਾਂ ਦੇ ਟਰੈਕ ਰੀਕਾਰਡ ਨੂੰ ਚੁਣਿਆ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਫ਼ੌਜੀਆਂ ਦੀ ਧਰਤੀ ਹਰਿਆਣਾ ਨੇ ਉਨ੍ਹਾਂ ਲੋਕਾਂ ਨੂੰ ਸਬਕ ਸਿਖਾਇਆ ਹੈ ਜੋ ਵਿਦੇਸ਼ ਜਾਂਦੇ ਹਨ ਅਤੇ ਅਪਣੇ ਵੋਟ ਬੈਂਕ ਲਈ ਦੇਸ਼ ਦਾ ਅਪਮਾਨ ਕਰਦੇ ਹਨ। ਉਨ੍ਹਾਂ ਕਿਹਾ, ‘‘ਮੈਂ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਹਰਿਆਣਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’’ ਸ਼ਾਹ ਨੇ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਾਰੀਆਂ ਇੱਛਾਵਾਂ ਅਤੇ ਉਮੀਦਾਂ ਨੂੰ ਪੂਰਾ ਕਰੇਗੀ।

Related posts

ਜਿੰਮ ‘ਚ ਨੌਜਵਾਨ ਨਾਲ ਲੜਕੀ ਦਾ ਹੋਇਆ ਝਗੜਾ, ਪ੍ਰੇਮੀ ਤਕ ਪਹੁੰਚੀ ਗੱਲ, ਮੌਕੇ ‘ਤੇ ਪਹੁੰਚ ਕੇ ਉਸ ਨੇ ਨੌਜਵਾਨ ਨੂੰ ਮਾਰੀ ਗੋਲ਼ੀ

Bunty

ਡੀਜ਼ਲ ਟੈਂਕਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਤੋਂ ਬਾਅਦ ਲੱਗੀ ਅੱਗ, 9 ਲੋਕਾਂ ਦੀ ਮੌਤ

Bunty

ਅਮਰਨਾਥ ਯਾਤਰਾ 2022 ਪੰਥ ਚੌਕ ਟਰਾਂਜ਼ਿਟ ਕੈਂਪ ‘ਚ ਠਹਿਰ ਸਕਣਗੇ ਬਾਬਾ ਅਮਰਨਾਥ ਯਾਤਰਾ ਦੇ ਸ਼ਰਧਾਲੂ, 100 ਵਾਸ਼ਰੂਮਾਂ ਦਾ ਹੋਵੇਗਾ ਪ੍ਰਬੰਧ

Bunty