India

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਯੋਜਨਾ, 3 ਦਿੱਗਜ ਨੇਤਾਵਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ – ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ ਅਤੇ ਪੰਜਾਬ ਦੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਵਜਾ ਨੂੰ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦਾ ਸੀਨੀਅਰ ਆਬਜ਼ਰਵਰ ਬਣਾਇਆ ਗਿਆ ਹੈ।ਇਨ੍ਹਾਂ ਨਿਯੁਕਤੀਆਂ ਦਾ ਮਕਸਦ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਹੈ। ਚੋਣਾਂ ਦੇ ਸਮੇਂ ਇਨ੍ਹਾਂ ਆਗੂਆਂ ਦਾ ਸਿਆਸੀ ਤਜਰਬਾ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋ ਸਕਦਾ ਹੈ।ਇਹ ਕਦਮ ਪਾਰਟੀ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ ਕਿ ਉਹ ਹਰਿਆਣਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੋਟਰਾਂ ਤੱਕ ਪਹੁੰਚਣ ਲਈ ਹਮਲਾਵਰ ਰਣਨੀਤੀ ਅਪਣਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

Related posts

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor

ਦੁਨੀਆ ਬੁੱਧ ਦੇ ਸਿਧਾਂਤਾਂ ’ਚੋਂ ਕੱਢੇ ਯੁੱਧਾਂ ਦਾ ਹੱਲ : ਰਾਜਨਾਥ

editor