India

ਹਰਿਆਣਾ ਸਿਆਸੀ ਸੰਕਟ: ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ ਲਿਖਿਆ ਫਲੋਰ ਟੈਸਟ ਦੀ ਮੰਗ ਕੀਤੀ; ਕਾਂਗਰਸ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗ

ਭਿਵਾਨੀ – ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜੇ.ਜੇ.ਪੀ. ਵਿਧਾਇਕ ਦੁਸ਼ਯੰਤ ਚੌਟਾਲਾ ਨੇ ਇੱਕ ਪੱਤਰ ਲਿਖ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਮੌਜੂਦਾ ਸਰਕਾਰ ਕੋਲ ਬਹੁਮਤ ਨਹੀਂ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅਸੀਂ ਮੌਜੂਦਾ ਸਰਕਾਰ ਦਾ ਸਮਰਥਨ ਨਹੀਂ ਕਰਦੇ ਅਤੇ ਹਰਿਆਣਾ ’ਚ ਕਿਸੇ ਵੀ ਦੂਜੀ ਸਿਆਸੀ ਪਾਰਟੀ ਦੁਆਰਾ ਸਰਕਾਰ ਬਣਾਉਣ ’ਚ ਸਮਰਥਨ ਲਈ ਸਾਡੇ ਦਰਵਾਜ਼ੇ ਖ਼ੁੱਲੇ ਹਨ। ਦੁਸ਼ਯੰਤ ਚੌਟਾਲਾ ਨੇ ਲਿਖਿਆ ਕਿ ਤਿੰਨ ਆਜ਼ਾਦ ਵਿਧਾਇਕਾਂ ਨੇ ਸਰਕਾਰ ਤੋਂ ਸਮਰਥਨ ਵਾਪਿਸ ਲਿਆ ਹੈ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਸਰਕਾਰ ਕੋਲ ਵਿਸ਼ਵਾਸ ਮਤ ਨਹੀਂ ਰਿਹਾ, ਇਸ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਸਰਕਾਰ ਫਲੋਰ ਟੈਸਟ ਪਾਸ ਕਰੇ। ਦੱਸ ਦਈਏ ਕਿ ਹਰਿਆਣਾ ਸਰਕਾਰ ਛੱਡ ਕਾਂਗਰਸ ਨੂੰ ਸਮਰਥਨ ਦੇਣ ਪਹੁੰਚੇ ਤਿੰਨ ਵਿਧਾਇਕਾਂ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ ਦੇ ਸੁਪਰੀਮੋ ਦੁਸ਼ਯੰਤ ਚੌਟਾਲਾ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜਿਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਜੇ.ਜੇ.ਪੀ. ਪਾਰਟੀ ਨੂੰ ਸਰਕਾਰ ਦੀ ਬੀ ਟੀਮ ਕਿਹਾ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜੇਕਰ ਜਨਨਾਇਕ ਜਨਤਾ ਪਾਰਟੀ ਸਰਕਾਰ ਨੂੰ ਡੇਗਣ ’ਚ ਸਹਿਯੋਗ ਦੇਣ ਦੀ ਗੱਲ ਕਰ ਰਹੀ ਹੈ ਤਾਂ ਉਸ ਨੂੰ ਲਿਖਤੀ ਰੂਪ ’ਚ ਅਜਿਹਾ ਕਰਨਾ ਚਾਹੀਦਾ ਹੈ, ਤਾਂ ਹੀ ਕਾਂਗਰਸ ਦਾ ਵਫਦ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕਰੇਗਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ 40 ਦੇ ਕਰੀਬ ਸਾਬਕਾ ਵਿਧਾਇਕ ਅਤੇ ਸੰਸਦ ਮੈਂਬਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin