ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਇਸ ਸਾਲ ਸੂਬੇ ਵਿਚ 8ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਸਾਲ 5ਵੀਂ ਤੇ 8ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ, ਇਸ ਲਈ ਫਿਲਹਾਲ ਇਕ ਸਾਲ ਲਈ ਦੋਵੇਂ ਕਲਾਸਾਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮੁੱਦੇ ‘ਤੇ 25 ਫਰਵਰੀ ਨੂੰ ਬੈਠਕ ਬੁਲਾਈ ਗਈ ਹੈ।
previous post