ਚੰਡੀਗੜ੍ਹ – ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਧਾਰਾ 164 ਤਹਿਤ ਮਨਘੜਤ ਸ਼ਿਕਾਇਤ ਦੇ ਅਧਾਰ ’ਤੇ ਐੱਫਆਈਆਰ ਦਰਜ ਕਰਨ ਲਈ ਦਿੱਲੀ ਦੇ ਹਵਾਈ ਅੱਡੇ ’ਤੇ ਸਾਜ਼ਿਸ਼ ਕੀਤੀ ਗਈ ਹੈ।ਪਾਰਟੀ ਮੁਤਾਬਕ, ਇਸ ਸਬੰਧੀ ਮੀਟਿੰਗ ਹੋਈ ਹੈ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। ਮਜੀਠੀਆ ਵਿਰੁੱਧ ਮਾਮਲਾ ਦਰਜ ਕਰਨ ਦੀ ਯੋਜਨਾ ਨੂੰ ਅੰਤਮ ਰੂਪ ਦੇਣ ਲਈ ਕੱਲ੍ਹ ਦਿੱਲੀ ਹਵਾਈ ਅੱਡੇ ਦੇ ਟਰਮੀਨਲ-4 ਲਾਊਂਜ਼ ਵਿਚ ਮੀਟਿੰਗ ਹੋਈ ਹੈ। ਅਕਾਲੀ ਦਲ ਦੇ ਤਰਜਮਾਨ ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਦਾਅਵਾ ਕੀਤਾ ਹੈ।ਚੀਮਾ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਮੀਟਿੰਗ ਵਿਚ ਮੁੱਖ ਮੰਤਰੀ ਚੰਨੀ, ਉਪ ਮੁੱਖ ਮੰਤਰੀ ਰੰਧਾਵਾ, ਵਿਧਾਇਕ ਜ਼ੀਰਾ ਸਮੇਤ ਡੀਜੀਪੀ ਸਹੋਤਾ, ਵਿਜੀਲੈਂਸ ਮੁਖੀ ਹਰਪ੍ਰੀਤ ਸਿੱਧੂ ਤੇ ਬਿਊਰੋ ਆਫ ਇੰਵੈਸਟੀਗੇਸ਼ਨ ਦੇ ਮੁਖੀ ਐੱਸਕੇ ਅਸਥਾਨਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਹੋਰ ਪੁਲਿਸ ਅਧਿਕਾਰੀ ਵੀ ਹੈਲੀਕਾਪਟਰ ਰਾਹੀਂ ਦਿੱਲੀ ਪੁੱਜੇ।ਉਨ੍ਹਾਂ ਦੀ ਮੁਲਾਕਾਤ ਟੀ-4 ਟਰਮੀਨਲ ਦੇ ਲਾਊਂਜ਼ ਵਿਚ ਮੁੱਖ ਮੰਤਰੀ ਚੰਨੀ ਨਾਲ ਹੋਈ। ਡਾ. ਮੁਤਾਬਕ ਪੰਜਾਬ ਸਰਕਾਰ ਮਜੀਠੀਆ ਨੂੰ ਝੂਠੇ ਮਾਮਲੇ ਵਿਚ ਫਸਾਉਣ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ’ਤੇ ਉਤਾਰੂ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਐੱਸਆਈਟੀ ਦੀ ਰਿਪੋਰਟ ਜਨਤਕ ਨਾ ਕਰਨ ’ਤੇ ਭੁੱਖ ਹੜਤਾਲ ’ਤੇ ਜਾਣ ਦੀ ਧਮਕੀ ਦਿੱਤੀ ਹੋਈ ਹੈ ਤੇ ਇਹ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਇਸ ਦੇ ਤਹਿਤ ਪੁਲਿਸ ਅਧਿਕਾਰੀਆਂ ਨੂੰ ਮਜੀਠੀਆ ਵਿਰੁੱਧ ਕਾਰਵਾਈ ਲਈ ਮਜਬੂਰ ਕੀਤਾ ਜਾ ਰਿਹਾ ਹੈ।
previous post