International

ਹਵਾਈ ਅੱਡੇ ਦੇ ਬਾਹਰ ਬੰਬ ਧਮਾਕੇ ਵਿੱਚ ਚੀਨ ਦੇ ਦੋ ਵਿਅਕਤੀਆਂ ਦੀ ਮੌਤ, ਕਈ ਜ਼ਖਮੀ

ਕਰਾਚੀ – ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਦੇ ਬਾਹਰ ਐਤਵਾਰ ਦੀ ਰਾਤ ਹੋਏ ਇਕ ਧਮਾਕੇ ਵਿੱਚ ਦੋ ਚੀਨੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਵਿਅਕਤੀ ਜ਼ਖਮੀ ਹੋ ਗਏ। ਇਸ ਸਬੰਧੀ ਪੁਲੀਸ ਅਤੇ ਸੂਬਾ ਸਰਕਾਰ ਨੇ ਦੱਸਿਆ ਕਿ ਪਾਕਿਸਤਾਨ ਦੇ ਸਭ ਤੋਂ ਵੱਡੇ ਹਵਾਈ ਅੱਡੇ ਦੇ ਬਾਹਰ ਇੱਕ ਕੈਂਟਰ ਵਿਚ ਧਮਾਕਾ ਹੋਇਆ। ਚੀਨੀ ਦੂਤਾਵਾਸ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੋਰਟ ਕਾਸਿਮ ਇਲੈਕਟਿ੍ਰਕ ਪਾਵਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਕਾਫ਼ਲੇ ’ਤੇ ਦੇਰ ਰਾਤ ਕਰੀਬ 11 ਵਜੇ ਹਮਲਾ ਹੋਇਆ, ਜਿਸ ਵਿਚ ਦੋ ਚੀਨੀ ਨਾਗਰਿਕ ਮਾਰੇ ਗਏ ਅਤੇ ਇਕ ਹੋਰ ਜ਼ਖਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋਏ ਹਨ।ਸੂਬੇ ਦੇ ਗ੍ਰਹਿ ਮੰਤਰੀ ਜਿਆ ਉਲ ਹਸਨ ਨੇ ਸਥਾਨਕ ਟੀਵੀ ਚੈੱਨਲ ‘ਜਿਓ’ ਨੂੰ ਦੱਸਿਆ ਕਿ ਧਮਾਕਾ ਵਿਦੇਸੀਆਂ ਨੂੰ ਨਿਸ਼ਾਨਾ ਬਣਾ ਕਿ ਕੀਤਾ ਗਿਆ ਹੈ। ਉਧਰ ਚੀਨ ਨੇ ਜਾਰੀ ਕੀਤੇ ਬਿਆਨ ਵਿਚ ਵਿਸਫੋਟ ਨੂੰ ਅਤਿਵਾਦੀ ਹਮਲਾ ਦੱਸਿਆ ਹੈ ਅਤੇ ਕਿਹਾ ਹੈ ਕਿ ਸਥਿਤੀ ਨਾਲ ਨਜਿੱਠਣ ਲਈ ਚੀਨ ਪਾਕਿਸਤਾਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin